Home >>Punjab

Punjab Weather Update: ਪੰਜਾਬ 'ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਅਤੇ ਹੁਣ ਫਿਰ ਤੋਂ ਲਗਾਤਰਾ ਪੈ ਰਹੀ ਬਾਰਿਸ਼ ਕਰਕੇ ਮੌਸਮ ਸੁਹਾਵਨਾ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ 'ਚ ਅੱਜ ਤੋਂ ਮਾਨਸੂਨ ਐਕਟਿਵ ਹੋਇਆ,  15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ।

Advertisement
Punjab Weather Update: ਪੰਜਾਬ 'ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
Riya Bawa|Updated: Aug 27, 2024, 07:08 AM IST
Share

Punjab Weather Update: ਪੰਜਾਬ ਵਿੱਚ ਬੀਤੇ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਮਾਨਸੂਨ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਤੋਂ ਪੰਜਾਬ 'ਚ ਅੱਜ ਤੋਂ ਮਾਨਸੂਨ ਐਕਟਿਵ ਹੋ ਗਿਆ ਹੈ। ਇਸ ਦੇ ਨਾਲ ਹੀ ਬੀਤੇ ਰਾਤ ਤੋਂ ਲਗਾਤਾਰ ਮੀਂਹਰ ਪੈਣ ਕਰਕੇ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਹੀ ਠੰਡੀਆਂ ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ।  ਪੰਜਾਬ ਵਿੱਚ ਲੋਕਾਂ ਨੂੰ ਹੁਣ ਗਰਮੀ ਤੋਂ ਰਾਹਤ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ 15 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਹੈ।

ਪੰਜਾਬ 'ਚ ਅੱਜ ਤੋਂ ਮੌਸਮ 'ਚ (Punjab Weather Update) ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਇੱਥੇ ਮੀਂਹ ਪੈਣ ਦੀ ਸੰਭਾਵਨਾ 
ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ  (Punjab Weather Update)  ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Happy Janmashtami 2024: ਜਨਮ ਅਸ਼ਟਮੀ 'ਤੇ ਮਥੁਰਾ-ਵ੍ਰਿੰਦਾਵਨ ਨਹੀਂ ਜਾ ਸਕੇ? ਦਿੱਲੀ-ਐਨਸੀਆਰ ਦੇ ਇਨ੍ਹਾਂ ਮਸ਼ਹੂਰ ਮੰਦਰਾਂ ਦੇ ਕਰ ਲਵੋ ਦਰਸ਼ਨ 

ਮੌਸਮ ਵਿਭਾਗ  (Punjab Weather Update)  ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ (Chandigarh Weather Update)  ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ।

ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 27.4 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ (ਮੰਗਲਵਾਰ) ਨੂੰ ਵੀ ਬੱਦਲ ਛਾਏ ਰਹਿਣਗੇ। ਮੀਂਹ ਪੈ ਸਕਦਾ ਹੈ। ਹਾਲਾਂਕਿ, ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ. ਟ੍ਰਾਈਸਿਟੀ ਵਿੱਚ ਸ਼ਾਮਲ ਪੰਚਕੂਲਾ ਅਤੇ ਮੁਹਾਲੀ ਵਿੱਚ ਵੀ ਇਹੀ ਸਥਿਤੀ ਹੈ। ਦੋਵਾਂ ਖੇਤਰਾਂ ਵਿੱਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

 

 

Read More
{}{}