Home >>Punjab

Punjab Weather Update: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਸੜਕਾਂ ਉੱਤੇ ਵਿਜੀਬਿਲਟੀ ਘੱਟਣ ਕਰਕੇ ਜਨ ਜੀਵਨ ਪ੍ਰਭਾਵਿਤ

Punjab Weather Update: ਅੰਕੜਿਆਂ ਅਨੁਸਾਰ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਸਿਰਫ਼ ਬਾਰਿਸ਼ ਹੀ ਹੋਈ।   

Advertisement
Punjab Weather Update: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਸੜਕਾਂ ਉੱਤੇ ਵਿਜੀਬਿਲਟੀ ਘੱਟਣ ਕਰਕੇ ਜਨ ਜੀਵਨ ਪ੍ਰਭਾਵਿਤ
Riya Bawa|Updated: Dec 17, 2023, 12:02 PM IST
Share

Punjab Weather Update: ਪੰਜਾਬ ਵਿੱਚ ਸਵੇਰ ਦੇ ਸਮੇਂ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਠੰਡ ਦੇ ਵਧਣ ਨਾਲ ਧੁੰਦ ਦਾ ਕਹਿਰ ਵੀ ਵਧਣ ਲੱਗ ਪਿਆ ਹੈ। ਇਸ ਨਾਲ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ ਅਤੇ ਸੜਕਾਂ ਉੱਤੇ ਵਿਜੀਬਿਲਟੀ ਇੱਕ ਦਮ ਘੱਟ ਗਈ ਹੈ। ਪਹਾੜੀ ਇਲਾਕਿਆ ਵਿੱਚ ਬਰਫ਼ ਦਾ ਕਹਿਰ ਸ਼ੁਰੂ ਹੋ ਗਿਆ ਹੈ ਅਤੇ ਇਸ ਨਾਲ ਉੱਤਰੀ ਭਾਰਤ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। 

ਇਸ ਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਸਿਰਫ਼ ਬਾਰਿਸ਼ ਹੀ ਹੋਈ।  ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ ਰਹਿਣ ਦੀ ਸੰਭਾਵਨਾ ਹੈ, ਜੋ ਸੂਰਜ ਛਿਪਣ ਤੋਂ ਬਾਅਦ ਗਾਇਬ ਹੋ ਜਾਵੇਗੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੋਰ ਵਧੀ ਠੰਢ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ

ਅੰਕੜਿਆਂ ਅਨੁਸਾਰ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਪਰ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਸਿਰਫ਼ ਬਾਰਿਸ਼ ਹੀ ਹੋਈ। ਬੱਦਲ ਛਾਏ ਰਹੇ ਜਿਸ ਤੋਂ ਬਾਅਦ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1.5 ਡਿਗਰੀ ਵੱਧ ਰਿਹਾ ਹੈ। ਜਦੋਂ ਕਿ ਗੁਰਦਾਸਪੁਰ ਜ਼ਿਲ੍ਹਾ 5.5 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ ਹੈ।

ਇਹ ਵੀ ਪੜ੍ਹੋ:  Una Fire: ਊਨਾ 'ਚ ਝੁੱਗੀ ਨੂੰ ਲੱਗੀ ਭਿਆਨਕ ਅੱਗ, 9 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌਤ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਧੁੰਦ ਸ਼ੁਰੂ ਹੋਣ ਨਾਲ ਦਿਨ ਵੇਲੇ ਇਹ ਧੁੱਪ ਰਹੇਗੀ। ਜਿਸ ਕਾਰਨ ਪੰਜਾਬ 'ਚ ਸੁੱਕੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ 15 ਡਿਗਰੀ ਤੋਂ ਜ਼ਿਆਦਾ ਦਾ ਫਰਕ ਵੱਧ ਜਾਵੇਗਾ ਅਤੇ ਠੰਡ ਵਧੇਗੀ।

Read More
{}{}