Punjab Weather Update: ਪੰਜਾਬ ਵਿੱਚ ਕਈ ਥਾਵਾਂ ਉੱਤੇ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਹੈ। ਮੀਂਹ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਪਹਾੜਾਂ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਚੱਟਾਨਾਂ ਅਤੇ ਮਲਬਾ ਟੁੱਟਣ ਕਾਰਨ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹਰ ਵਿੱਚ ਕਮੀ ਆਈ ਹੈ।
ਅਜਿਹੇ 'ਚ ਹੁਣ ਇੱਥੇ ਪਾਰਾ ਹੌਲੀ-ਹੌਲੀ ਚੜ੍ਹਨਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਪਰ ਇਹ ਅਜੇ ਵੀ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੱਧਮ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Weather Update News: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਕੀਤਾ ਜਾਰੀ
ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਐਕਟਿਵ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਣੀ ਹੋਈ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਬਾਰਿਸ਼ ਹੋਈ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਬਾਰਿਸ਼ ਆਮ ਜਾਂ ਇਸ ਤੋਂ ਵੱਧ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਅੱਜ ਮੌਸਮ ਵਿਭਾਗ ਨੇ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: IND vs ZIM 2nd T20I: ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ, ਅਵੇਸ਼-ਮੁਕੇਸ਼ ਨੇ ਹਾਸਲ ਕੀਤੀਆਂ 3-3 ਵਿਕਟਾਂ
ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਵੱਧ ਮੀਂਹ ਪਿਆ ਹੈ। ਪੰਜਾਬ ਵਿੱਚ ਪਿਛਲੇ 7 ਦਿਨਾਂ ਵਿੱਚ 45.1 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਹੈ, ਜਦੋਂ ਕਿ ਔਸਤਨ 27.5 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 53% ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਇਸ ਸਾਲ ਸਿਰਫ਼ 7.3 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45% ਘੱਟ, ਹੁਸ਼ਿਆਰਪੁਰ ਵਿੱਚ 38% ਅਤੇ ਐਸਬੀਐਸ ਨਗਰ ਵਿੱਚ 41% ਘੱਟ ਮੀਂਹ ਦਰਜ ਕੀਤਾ ਗਿਆ।