Home >>Punjab

Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹ

Punjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।  

Advertisement
Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹ
Riya Bawa|Updated: Jun 19, 2024, 08:52 AM IST
Share

Punjab Weather Update: ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਨੂੰ ਇਸ ਵਾਰ ਹੀਟ ਵੇਵ ਕਰਕੇ ਬਹੁਤ ਐਖਾ ਹੋ ਰਿਹਾ ਹੈ। ਗਰਮੀ ਇੰਨੀ ਜ਼ਿਆਦਾ ਪੈ ਰਹੀ ਹੈ ਕਿ ਘਰ ਤੋਂ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਇੱਕ ਪਾਸੇ ਜਿੱਥੇ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹਨ  ਅਤੇ ਦੂਜੇ ਪਾਸੇ  ਬਿਜਲੀ ਦੇ ਕੱਟ ਲੱਗਣ ਕਰਕੇ ਲੋਕਾਂ ਨੂੰ ਰਾਤ ਜਾਗ ਕੇ ਕੱਟਣੀ ਪੈ ਰਹੀ ਹੈ।

ਇਸ ਵਾਰ ਪੰਜਾਬ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੀਟ ਵੇਵ ਦਾ ਅਲਰਟ, 13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰ

ਮੌਸਮ ਵਿਭਾਗ  ਅਨੁਸਾਰ ਪੰਜਾਬ ਵਿੱਚ 19 ਤੋਂ 21 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਨਾਲ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ। ਹੁਣ ਹੁੰਮਸ ਭਰੀ ਗਰਮੀ ਨੇ ਪੰਜਾਬ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਨਮੀ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਜੇਕਰ ਤੇਜ਼ ਹਵਾਵਾਂ ਚੱਲਦੀਆਂ ਹਨ ਜਾਂ ਮੀਂਹ ਪੈਂਦਾ ਹੈ ਤਾਂ ਇਹ ਪੰਜਾਬ ਲਈ ਗਰਮੀ ਤੋਂ ਹੋਰ ਰਾਹਤ ਵਾਲੀ ਗੱਲ ਹੋਵੇਗੀ। ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪੰਜਾਬ ਵਿੱਚ 20 ਜੂਨ ਨੂੰ ਵੀ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਹੈ। ਪਰ 21 ਜੂਨ ਤੋਂ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੁੰਦੇ ਨਜ਼ਰ ਆ ਰਹੇ ਹਨ। ਗਰਮੀ ਦੀ ਲਹਿਰ ਤੋਂ ਵੀ ਰਾਹਤ ਮਿਲੇਗੀ, ਜਦਕਿ ਤਾਪਮਾਨ 40 ਡਿਗਰੀ ਜਾਂ ਇਸ ਤੋਂ ਹੇਠਾਂ ਵੀ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ: Vegetables Prices: ਅੱਤ ਦੀ ਗਰਮੀ ਕਰਕੇ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ! ਜਾਣੋ ਕੀ ਹਨ ਨਵੇੇਂ ਰੇਟ
 

Read More
{}{}