Home >>Punjab

Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ

Punjab Weather Update: ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਤਿੰਨ ਦਿਨਾਂ ਤੱਕ ਕਈ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।  

Advertisement
Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ
Riya Bawa|Updated: Jun 05, 2024, 07:19 AM IST
Share

Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਬੀਤੇ ਦਿਨੀ ਕਈ ਥਾਵਾਂ ਤੇ ਪਏ ਮੀਂਹ ਨਾਲ ਲੋਕਾਂ ਨੂੰ ਬੇਸ਼ਕ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਹੀ ਅੱਜ ਵੀ ਤੇਜ ਹਵਾਵਾਂ ਚੱਲ ਰਹੀਆਂ ਹਨ। ਪੰਜਾਬ 'ਚ ਦਿਨ ਭਰ ਪੈ ਰਹੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਤੂਫਾਨ ਅਤੇ ਮੀਂਹ ਨੇ ਕੁਝ ਰਾਹਤ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਬਠਿੰਡਾ 46.8 ਡਿਗਰੀ ਨਾਲ ਸਭ ਤੋਂ ਗਰਮ ਸੀ। 

ਪੰਜਾਬ ਦੇ ਕਈ ਅਜਿਹੇ ਜ਼ਿਲ੍ਹੇ ਬਠਿੰਡਾ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਜਿੱਥੇ ਅੱਤ ਗਰਮੀ ਦਾ ਕਹਿਰ ਦੇਖਣ ਨੂੰ ਮਿਲਿਆ। ਸੋਮਵਾਰ ਸ਼ਾਮ ਨੂੰ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਨੇ ਯਕੀਨੀ ਤੌਰ 'ਤੇ ਰਾਹਤ ਦਿੱਤੀ। ਮੰਗਲਵਾਰ ਸਵੇਰੇ ਵੀ ਬੱਦਲ ਛਾਏ ਰਹੇ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮੌਸਮ ਵਿਭਾਗ ਅਨੁਸਾਰ (Punjab Weather Update) 4 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।

ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ 5 ਜੂਨ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ। ਪੱਛਮੀ ਗੜਬੜੀ ਦੇ ਜ਼ੋਰ ਫੜਨ ਕਾਰਨ ਮੀਂਹ ਪੈਣ ਦੀ ਸੰਭਾਵਨਾ ਜਾਪਦੀ ਹੈ। ਮੌਸਮ ਵਿਭਾਗ ਨੇ ਮਾਨਸਾ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ (Punjab Weather Update)
 ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ, ਲੁਧਿਆਣਾ ਦਾ 42.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ, ਇਸ ਪੂਰੇ ਹਫ਼ਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

Read More
{}{}