Punjab Weather Update: ਪਹਾੜਾਂ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਜਾਰੀ ਹੈ। ਹਿਮਾਚਲ ਪ੍ਰਦੇਸ਼ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਇਸ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਵਿੱਚ ਕੱਲ੍ਹ ਦਾ ਘੱਟੋ-ਘੱਟ ਤਾਪਮਾਨ 28.89 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 42.05 ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਨਮੀ 35% ਦਰਜ ਕੀਤੀ ਗਈ ਹੈ।
ਮੀਂਹ ਲਈ ਯੈਲੋ ਅਲਰਟ ਜਾਰੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਨਵਾਂਸ਼ਹਿਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਵਾਰ ਹਰਿਆਣਾ ਅਤੇ ਪੰਜਾਬ ਵਿੱਚ ਘੱਟ ਬਾਰਿਸ਼ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਸਕੀ।
ਇਹ ਵੀ ਪੜ੍ਹੋ: Himachal Tragedy: ਸ਼ਿਮਲਾ 'ਚ 6 ਲਾਸ਼ਾਂ ਮਿਲਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਹੋਈ 28
ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਆਉਣ ਵਾਲੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਮੌਨਸੂਨ ਦੀ ਰਫ਼ਤਾਰ ਮੱਠੀ ਰਹੀ ਹੈ ਅਤੇ ਪਹਾੜੀ ਇਲਾਕਿਆਂ ਵਿੱਚ ਮੀਂਹ ਹਾਲੇ ਵੀ ਤਬਾਹੀ ਮਚਾ ਰਿਹਾ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਸ਼ਨੀਵਾਰ ਨੂੰ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਸ਼ੁੱਕਰਵਾਰ ਨੂੰ ਦਿਨ ਦਾ ਸਭ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਲੁਧਿਆਣਾ 'ਚ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ ਮਾਨਸੂਨ ਘਟਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵਰੇ ਤੋਂ ਬਾਰਿਸ਼ ਪੈ ਰਹੀ ਹੈ। ਇਸ ਮੀਂਹਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਸਵੇਰ ਤੋਂ ਬੱਦਲ ਛਾਏ ਹੋਏ ਹਨ।