Punjab Weather Update: ਪੰਜਾਬ ਵਿੱਚ ਮਾਨਸੂਨ ਨੇ ਇੱਕ ਫਿਰ ਜ਼ੋਰ ਫੜ ਲਿਆ ਹੈ। ਇਸ ਮਹੀਨੇ ਭਾਵ ਅਗਸਤ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਕੁਝ ਜ਼ਿਲਿਆਂ 'ਚ ਬਾਰਿਸ਼ ਅਤੇ ਕੁਝ ਜ਼ਿਲਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਉਝ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਹ ਵੀ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸਵੇਰੇ 5:30 ਤੋਂ 7:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। ਪਰ ਮੀਂਹ ਨਹੀਂ ਪਿਆ। ਇਸ ਸਮੇਂ ਸਿਰਫ ਬੱਦਲਵਾਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਮਾਨਸੂਨ ਸੀਜ਼ਨ ਵਿੱਚ ਘੱਟ ਮੀਂਹ ਪਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਕਾਫੀ ਵਿਘਨ ਪਿਆ।
ਇਹ ਵੀ ਪੜ੍ਹੋ: Amritsar Accident: ਛੁੱਟੀ ਆਏ ਫ਼ੌਜੀ ਦੀ ਐਕਸੀਡੈਂਟ ਦੌਰਾਨ ਹੋਈ ਮੌਤ
ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।