Home >>Punjab

Punjab Weather Update: ਪੰਜਾਬ 'ਚ ਧੁੰਦ ਦੀ ਸੰਘਣੀ ਚਾਦਰ ਨੇ ਵਾਹਨਾਂ ਦੀ ਰਫਤਾਰ 'ਤੇ ਲਾਈ ਬਰੇਕ

Punjab Weather Update: ਪੰਜਾਬ 'ਚ ਧੁੰਦ ਦੀ ਸੰਘਣੀ ਚਾਦਰ ਨੇ ਵਾਹਨਾਂ ਦੀ ਰਫਤਾਰ 'ਤੇ ਬਰੇਕ ਲਾ ਦਿੱਤੀ ਹੈ ਅਤੇ ਇਸ ਦੇ ਹੁਣ ਲੋਕਾਂ ਨੂੰ ਘਰੋਂ ਲੋੜ ਪੈਣ ਤੇ ਹੀ ਨਿਕਲਣ ਦੀ ਸਲਾਹ ਦਿੱਤੀ ਹੈ।  

Advertisement
Punjab Weather Update: ਪੰਜਾਬ 'ਚ ਧੁੰਦ ਦੀ ਸੰਘਣੀ ਚਾਦਰ ਨੇ ਵਾਹਨਾਂ ਦੀ ਰਫਤਾਰ 'ਤੇ ਲਾਈ ਬਰੇਕ
Riya Bawa|Updated: Dec 26, 2023, 10:53 AM IST
Share

Punjab Weather Update: ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫ ਨੇ ਪੂਰੇ ਉੱਤਰ ਭਾਰਤ ਵਿੱਚ ਠੰਡ ਵਧਾ ਦਿੱਤੀ ਹੈ। ਠੰਡ ਦੇ ਵਧਨ ਕਾਰਨ ਧੁੰਦ ਦੀ ਚਿੱਟੀ ਚਾਦਰ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੀ ਹੈ ਹੈ। ਪੰਜਾਬ ਦੇ ਜ਼ਿਲ੍ਹੇ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਮੋਗਾ ਵਿੱਚ ਤਾਪਮਾਨ ਘੱਟ ਤੋਂ ਘੱਟ 7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਠੰਡ ਦਾ ਪ੍ਰਕੋਪ ਤੇ ਧੁੰਦ ਇਸੇ ਤਰ੍ਹਾਂ ਜਾਰੀ ਰਹੇਗੀ।

ਹੁਣ ਪੰਜਾਬ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਵੀ  ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਲ੍ਹੇ ਬਟਾਲਾ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਿੱਚ ਠੰਡ ਦੇ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਅੱਜ ਠੰਡ ਅਤੇ ਧੁੰਦ ਨੇ ਕਰਵਾਈ ਬੱਲੇ ਬੱਲੇ। ਧੁੰਦ ਦੇ ਨਾਲ ਨਾਲ ਠੰਡ ਨੇ ਵੀ ਜੋਰ ਫੜਿਆ ਹੈ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਧੁੰਦ ਨੇ ਕਰਵਾਈ ਬੱਲੇ- ਬੱਲੇ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਆਰੇਂਜ ਅਲਰਟ

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਸ ਪਾਸ ਗਹਿਰੀ ਧੁੰਦ ਛਾਈ ਹੋਈ ਹੈ। ਅਗਰ ਵਾਹਨਾਂ ਦੀ ਗੱਲ ਕੀਤੀ ਜਾਵੇ ਤੇ ਬਹੁਤ ਧੀਮੀ ਗਤੀ ਨਾਲ ਵਾਹਨ ਚਲ ਰਹੇ ਹਨ। ਵਾਹਨ ਚਾਲਕਾਂ ਨੇ ਕਿਹਾ ਕਿ 2 ਮੀਟਰ ਤੱਕ ਹੀ ਨਜ਼ਰ ਆ ਰਹਾ ਹੈ ਉਸਤੋਂ ਅੱਗੇ ਬਿਲਕੁਲ ਨਜ਼ਰ ਨਹੀਂ ਆ ਰਿਹਾ ਅਗਰ ਕਿਸੇ ਨੂੰ ਕੋਈ ਜ਼ਰੂਰੀ ਕੰਮ ਹੈ ਤਦ ਹੀ ਘਰੋਂ ਨਿਕਲੋ, ਖਾਸ ਕਰ ਬੱਚੇ ਅਤੇ ਬਜ਼ੁਰਗਾਂ ਨੂੰ ਇਸ ਮੋਸਮ ਵਿੱਚ ਘਰੋਂ ਨਹੀਂ ਨਿਕਲਣਾ ਚਾਹੀਦਾ। 

ਪੰਜਾਬ 'ਚ ਬੀਤੇ ਦਿਨੀ ਸੰਘਣੀ ਧੁੰਦ ਛਾਈ ਰਹੀ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Read More
{}{}