Home >>Punjab

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Punjab Weather Update: ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ।

Advertisement
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Manpreet Singh|Updated: Aug 01, 2024, 07:31 AM IST
Share

Punjab Weather Update: ਸੂਬੇ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਕਮੀ ਕਾਰਨ ਸੂਬੇ ਦਾ ਤਾਪਮਾਨ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।

ਬੁੱਧਵਾਰ ਨੂੰ ਸੂਬੇ ਭਰ 'ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਅਤੇ ਤਾਪਮਾਨ ਵੱਧ ਗਿਆ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦੋਂ ਕਿ ਪੂਰੇ ਸੂਬੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਤੱਕ ਸੀਮਤ ਹੋਣ ਜਾ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ 'ਚ ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਅਤੇ ਹਰਿਆਣਾ 'ਚ ਨਹੀਂ ਪਹੁੰਚ ਸਕੀਆਂ ਹਨ। ਇਸ ਤੋਂ ਇਲਾਵਾ ਵੈਸਟਰਨ ਡਿਸਟਰਬੈਂਸ ਵੀ ਪੂਰੀ ਤਰ੍ਹਾਂ ਐਕਟਿਵ ਨਹੀਂ ਹੋ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਸੋਕੇ ਦੀ ਸਥਿਤੀ ਪੈਦਾ ਹੋ ਰਹੀ ਹੈ।

ਪੰਜਾਬ ਵਿੱਚ 1 ਜੂਨ ਤੋਂ 30 ਜੁਲਾਈ ਤੱਕ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਹਰਿਆਣਾ ਵਿੱਚ 42% ਘੱਟ, ਚੰਡੀਗੜ੍ਹ ਵਿੱਚ 57% ਘੱਟ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 34% ਘੱਟ ਮੀਂਹ ਪਿਆ ਹੈ। ਜਿਸ ਕਾਰਨ ਇਨ੍ਹਾਂ ਸੂਬਿਆਂ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ।

ਪੰਜਾਬ ਦੇ 23 ਵਿੱਚੋਂ ਪਠਾਨਕੋਟ ਹੀ ਅਜਿਹਾ ਜ਼ਿਲ੍ਹਾ ਹੈ ਜਿੱਥੇ 1 ਜੂਨ ਤੋਂ 30 ਜੁਲਾਈ ਤੱਕ ਆਮ ਮੀਂਹ ਪੈ ਰਿਹਾ ਹੈ। ਆਮ ਨਾਲੋਂ ਸਿਰਫ਼ 7% ਜ਼ਿਆਦਾ ਬਾਰਿਸ਼ ਹੋਈ ਹੈ। ਜਦੋਂ ਕਿ ਤਰਨਤਾਰਨ ਵਿੱਚ 17 ਫੀਸਦੀ ਅਤੇ ਮਾਨਸਾ ਵਿੱਚ 16 ਫੀਸਦੀ ਘੱਟ ਮੀਂਹ ਪਿਆ ਹੈ ਅਤੇ ਇਨ੍ਹਾਂ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਜਦੋਂ ਕਿ ਬਠਿੰਡਾ ਅਤੇ ਫਤਿਹਗੜ੍ਹ ਸਾਹਿਬ ਵਿੱਚ 75 ਫੀਸਦੀ, ਫ਼ਿਰੋਜ਼ਪੁਰ ਵਿੱਚ 71 ਫੀਸਦੀ, ਐਸਏਐਸ ਨਗਰ ਵਿੱਚ 72 ਫੀਸਦੀ ਅਤੇ ਮੋਗਾ ਵਿੱਚ 60 ਫੀਸਦੀ ਘੱਟ ਮੀਂਹ ਪਿਆ ਹੈ। ਘੱਟ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਜਿੱਥੇ ਪਿਛਲੇ ਸਾਲ ਪੂਰਾ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਸੀ, ਉੱਥੇ ਇਸ ਸਾਲ ਸੋਕੇ ਦੀ ਸਥਿਤੀ ਬਣੀ ਹੋਈ ਹੈ। ਮੀਂਹ ਨਾ ਪੈਣ ਕਰਕੇ ਕਿਸਾਨ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਹੋ ਗਏ ਹਨ, ਜੋ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Read More
{}{}