Punjab Weather Update: ਪੰਜਾਬ ਵਿੱਚ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵਾਰ ਮੀਂਹ ਦੇ ਵੀ ਕੋਈ ਆਸਾਰ ਨਹੀਂ ਨਜ਼ਰ ਆ ਰਹੇ ਹਨ। ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਇਸ ਵਾਰ ਕਈ ਥਾਵਾਂ 'ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਲਗਾਤਾਰ ਗਰਮੀ ਦੀ ਲਹਿਰ ਲੋਕਾਂ ਦੀ ਸਿਹਤ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ।
ਅੱਜ ਵੀ ਪੰਜਾਬ ਅਤੇ ਚੰਡੀਗੜ੍ਹ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅੱਜ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਨਾਲ ਹੀ, 1 ਜੂਨ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੀਂਹ ਦੇ ਨਾਲ-ਨਾਲ ਤਾਪਮਾਨ 'ਚ ਕੁਝ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਤਾਪਮਾਨ ਵਿੱਚ ਮਾਮੂਲੀ ਗਿਰਾਵਟ
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ 'ਚ ਪਾਰਾ 49 ਡਿਗਰੀ ਨੂੰ ਪਾਰ ਕਰ ਗਿਆ, ਸਾਰੇ ਰਿਕਾਰਡ ਤੋੜ ਦਿੱਤੇ। ਮੰਗਲਵਾਰ ਨੂੰ ਬਠਿੰਡਾ 49.3 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ ਪਰ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ 31 ਮਈ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ।
ਇੱਕ ਹਫ਼ਤੇ ਵਿੱਚ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਪੱਛਮੀ ਗੜਬੜ ਪੰਜਾਬ ਨੂੰ ਪ੍ਰਭਾਵਿਤ ਕਰੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ 'ਚ ਰੈੱਡ ਅਲਰਟ ਰਹੇਗਾ। ਜਦਕਿ ਪੂਰੇ ਸੂਬੇ 'ਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਸ਼ਹਿਰਾਂ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।