Home >>Punjab

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, ਮੌਸਮ ਵਿਭਾਗ ਨੇ ਚੇਤਾਵਨੀ ਕੀਤੀ ਜਾਰੀ!

Punjab Weather Update: ਮੌਸਮ ਵਿਭਾਗ ਵੱਲੋਂ ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਹੈ।

Advertisement
Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, ਮੌਸਮ ਵਿਭਾਗ ਨੇ ਚੇਤਾਵਨੀ ਕੀਤੀ ਜਾਰੀ!
Manpreet Singh|Updated: Sep 04, 2024, 09:28 AM IST
Share

Punjab Weather Update: ਸੂਬੇ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਹੱਦ ਤੱਕ ਰਾਹਤ ਮਿਲੀ ਹੈ।ਉੱਥੇ ਹੀ ਹੁਣ ਮੌਸਮ ਵਿਚ ਵੀ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਬੀਤੇ ਦਿਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ 1.15 ਵਜੇ ਤੋਂ 28 ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਦੀ ਰਫ਼ਤਾਰ) ਦੇ ਨਾਲ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਸਰਦੂਲਗੜ੍ਹ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਜੇਕਰ ਸੂਬੇ ਵਿੱਚ ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ ਦਿਨੀਂ ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਮੋਹਾਲੀ ਵਿੱਚ ਪਾਰਾ 35.8 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਪਠਾਨਕੋਟ ਵਿੱਚ 31.0  ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33-32 ਡਿਗਰੀ ਦੇ ਆਸ-ਪਾਸ ਰਿਹਾ ਹੈ।

 

Read More
{}{}