Home >>Punjab

Weather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ 1.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। 

Advertisement
Weather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ
Manpreet Singh|Updated: Aug 20, 2024, 07:44 AM IST
Share

Punjab Weather Update: ਪੰਜਾਬ ਵਿੱਚ ਅੱਜ ਘੱਟੋ-ਘੱਟ ਤਾਪਮਾਨ 29.45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ (IMD) ਮੁਤਾਬਕ ਦਿਨ ਭਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 36.74 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੀਤੇ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 29.52 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 38.18 ਸੈਲਸੀਅਸ ਦਰਜ ਕੀਤਾ ਗਿਆ। 

ਮੌਸਮ ਵਿਭਾਗ ਨੇ ਭਲਕੇ 21 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 38.18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29.52 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 22 ਅਤੇ 23 ਅਗਸਤ ਨੂੰ ਤਾਪਮਾਨ ਵੱਧ ਤੋਂ ਵੱਧ ਤਾਪਮਾਨ 39.42 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਅਤੇ 24 ਅਗਸਤ ਨੂੰ ਤਾਪਮਾਨ ਫਿਰ ਵਧ ਕੇ 40.32 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਘੱਟੋ-ਘੱਟ ਤਾਪਮਾਨ ਵੀ 30.26 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਤੂਫਾਨ ਵੀ ਦੇਖਿਆ ਜਾਵੇਗਾ। ਗਰਜ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ 1.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਇੱਕ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਭਲਕੇ 21 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 22 ਅਤੇ 23 ਅਗਸਤ ਨੂੰ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਜਾਵੇਗਾ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਅਤੇ 24 ਅਗਸਤ ਨੂੰ ਤਾਪਮਾਨ ਫਿਰ ਵਧ ਕੇ 36 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਘੱਟੋ-ਘੱਟ ਤਾਪਮਾਨ ਵੀ 27 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

Read More
{}{}