Home >>Punjab

Punjab Weather Update: ਪੰਜਾਬ 'ਚ ਮੁੜ ਵਧਿਆ ਤਾਪਮਾਨ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ! ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਵਿੱਚ ਇਸ ਵੇਲੇ ਕੁੱਝ ਥਾਂਵਾਂ ਨੂੰ ਛੱਡ ਕੇ ਗਰਮੀ ਦਾ ਪ੍ਰਕੋਪ ਅਜੇ ਵੀ ਬਣਿਆ ਹੋਇਆ ਹੈ। ਇਸ ਦੌਰਾਨ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ   

Advertisement
Punjab Weather Update: ਪੰਜਾਬ 'ਚ ਮੁੜ ਵਧਿਆ ਤਾਪਮਾਨ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ! ਜਾਣੋ  ਆਪਣੇ ਸ਼ਹਿਰ ਦਾ ਹਾਲ
Riya Bawa|Updated: Aug 26, 2024, 08:30 AM IST
Share

Punjab Weather Update:  ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਮੁੜ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਐਕਟਿਵ ਹੋ ਸਕਦਾ ਹੈ।

ਸੁਸਤ ਮਾਨਸੂਨ ਕਾਰਨ ਐਤਵਾਰ ਨੂੰ ਪੰਜਾਬ 'ਚ ਤਾਪਮਾਨ ਵੱਧ ਗਿਆ। ਸੂਬੇ ਦਾ ਔਸਤ ਤਾਪਮਾਨ 2.2 ਡਿਗਰੀ ਵੱਧ ਪਾਇਆ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.7 ਡਿਗਰੀ ਦਰਜ ਕੀਤਾ ਗਿਆ।  ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਘੱਟ ਬਾਰਿਸ਼ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ 1 ਜੂਨ ਤੋਂ 25 ਅਗਸਤ ਤੱਕ 34 ਫੀਸਦੀ ਘੱਟ ਮੀਂਹ ਪਿਆ ਹੈ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ! 

ਇਸ ਪੂਰੇ ਸੀਜ਼ਨ 'ਚ ਹੁਣ ਤੱਕ 226.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਹੁਣ ਤੱਕ 341.7 ਮਿਲੀਮੀਟਰ ਬਾਰਿਸ਼ ਹੋ ਜਾਣੀ ਸੀ। ਇਸ ਦੇ ਨਾਲ ਹੀ ਅਗਸਤ ਮਹੀਨੇ ਨੇ ਵੀ ਪੰਜਾਬ ਨੂੰ ਨਿਰਾਸ਼ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਹੈ ਪਰ ਅਗਸਤ ਮਹੀਨੇ ਵਿੱਚ ਵੀ 15 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੱਥੇ 125.8 ਮਿਲੀਮੀਟਰ ਵਰਖਾ ਦੀ ਬਜਾਏ ਸਿਰਫ਼ 107.2 ਮਿਲੀਮੀਟਰ ਵਰਖਾ ਹੋਈ ਹੈ

Read More
{}{}