Home >>Punjab

Muktsar News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

(ਅਨਮੋਲ ਸਿੰਘ ਵੜਿੰਗ): ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਂ ਨਾਲ ਮੌਤ ਹੋ ਗਈ। ਮ੍ਰਿਤਕ ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਰਹਿੰਦਾ ਸੀ। ਹਰਮਨਜੋਤ ਸਿੰਘ 14 ਮਹੀਨੇ

Advertisement
Muktsar News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Ravinder Singh|Updated: Feb 25, 2025, 02:53 PM IST
Share

Muktsar News: (ਅਨਮੋਲ ਸਿੰਘ ਵੜਿੰਗ): ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਂ ਨਾਲ ਮੌਤ ਹੋ ਗਈ। ਮ੍ਰਿਤਕ ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਰਹਿੰਦਾ ਸੀ।

ਹਰਮਨਜੋਤ ਸਿੰਘ 14 ਮਹੀਨੇ ਪਹਿਲਾਂ ਘਰ ਦੀ ਹਾਲਤ ਸੁਧਾਰਨ ਲਈ ਤੇ ਪੜ੍ਹਾਈ ਕਰਨ ਲਈ ਚਾਰ ਏਕੜ ਜ਼ਮੀਨ ਉਤੇ ਕਰਜ਼ਾ ਚੁੱਕ ਕੇ ਕੈਨੇਡਾ ਗਿਆ ਸੀ। ਜਿੱਥੇ 21 ਫਰਵਰੀ ਦੀ ਦੁਪਹਿਰ ਵੇਲੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਘਰ ਵਿਚ ਉਸ ਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਮਨਜੋਤ ਦੀ ਮ੍ਰਿਤਕ ਦੇ ਜਲਦ ਤੋਂ ਜਲਦ ਪੰਜਾਬ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਵਿੱਚ ਭੇਜੀ ਜਾਵੇ। ਨੌਜਵਾਨ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਵੀ ਪੜ੍ਹੋ : Punjab Assembly Session Live: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ; ਕੌਮੀ ਖੇਤੀ ਮੰਡੀਕਰਨ ਨੀਤੀ ਖਿਲਾਫ਼ ਮਤਾ ਪੇਸ਼

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਮੜ੍ਹਾਕ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਵਿੱਚ ਮੌਤ ਹੋ ਗਈ ਸੀ। ਸੁਖਪ੍ਰੀਤ ਸਿੰਘ ਕਰੀਬ 7 ਮਹੀਨੇ ਪਹਿਲਾਂ (18 ਜੂਨ 2024) ਕੈਨੇਡਾ ਦੇ ਐਡਮੰਟਨ ਗਿਆ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੀ ਪਤਨੀ ਪਵਨਪ੍ਰੀਤ ਕੌਰ ਕੈਨੇਡਾ ਵਿੱਚ ਪੀਆਰ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਘਰ ਦੀ ਸਥਿਤੀ ਆਰਥਿਕ ਤੌਰ 'ਤੇ ਬਹੁਤੀ ਠੀਕ ਨਹੀਂ ਹੈ ਤੇ ਭਾਰਤ ਸਰਕਾਰ ਤੋਂ ਉਹ ਮੰਗ ਕਰਦੇ ਹਨ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਦੇਹ  ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਜੈਤੋ ਸਬ ਡਵੀਜ਼ਨ ਦੇ ਪਿੰਡ ਮੱਧਕ ਦੇ ਰਹਿਣ ਵਾਲੇ ਨੌਜਵਾਨ ਸੁਖਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਆਪਣੀ ਪਤਨੀ ਪਵਨਪ੍ਰੀਤ ਕੌਰ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਕਾਰ ਮਕੈਨਿਕ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਇੱਕ ਹੋਰ ਨਸ਼ਾ ਤਸਕਰ ਦੇ ਘਰ ਉਤੇ ਚੱਲ ਰਿਹਾ ਬੁਲਡੋਜ਼ਰ

Read More
{}{}