Home >>Punjab

Rahul Gandhi in Amritsar: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ, ਔਜਲਾ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

Rahul Gandhi News: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ। ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Advertisement
Rahul Gandhi in Amritsar: ਰਾਹੁਲ ਗਾਂਧੀ ਅੱਜ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ, ਔਜਲਾ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ
Riya Bawa|Updated: May 25, 2024, 09:09 AM IST
Share

Rahul Gandhi in Amritsar : ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਵਿਚਾਲੇ ਅੱਜ ਖ਼ਬਰ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ ਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। 

ਮਿਲੀ ਜਾਣਕਾਰੀ ਦੇ ਮੁਤਾਬਿਕ ਰਾਹੁਲ ਗਾਂਧੀ ਕਰੀਬ 4 ਵਜੇ ਅੰਮ੍ਰਿਤਸਰ (Rahul Gandhi in Amritsar) ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ 'ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। 

ਇਹ ਵੀ ਪੜ੍ਹੋ:  Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਅੱਜ ਵੋਟਿੰਗ, ਜਾਣੋ ਛੇਵੇਂ ਪੜਾਅ ਦੀ ਵੋਟਿੰਗ ਦਾ ਪੂਰਾ ਵੇਰਵਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਸਮਾਪਤ ਹੋ ਰਹੀ ਹ  ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ:  Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਅੱਜ ਵੋਟਿੰਗ, ਜਾਣੋ ਛੇਵੇਂ ਪੜਾਅ ਦੀ ਵੋਟਿੰਗ ਦਾ ਪੂਰਾ ਵੇਰਵਾ

ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀਵੀਆਈਪੀ ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਕੀਤੀਆਂ ਸਨ। ਅੱ  ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (Rahul Gandhi in Amritsar)  ਅੱਜ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ। ਅੰਮ੍ਰਿਤਸਰ 'ਚ ਏਅਰਪੋਰਟ ਰੋਡ 'ਤੇ ਸਥਿਤ ਮੀਰਾਂਕੋਟ 'ਚ ਕਾਂਗਰਸ ਦੀ ਰੈਲੀ ਹੋਵੇਗੀ।

Read More
{}{}