Home >>Punjab

Sanjay Singh News: ਸੰਜੇ ਸਿੰਘ ਅੱਜ ਨਹੀਂ ਚੁਕਣਗੇ ਸਹੁੰ, ਰਾਜ ਸਭਾ ਚੇਅਰਮੈਨ ਨੇ ਕੀਤਾ ਇਨਕਾਰ

Sanjay Singh : ਰਾਜ ਸਭਾ ਦੇ ਚੇਅਰਮੈਨ ਨੇ ਕਿਹਾ ਹੈ ਕਿ ਫਿਲਹਾਲ ਸੰਜੇ ਸਿੰਘ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ। ਇਸ ਦੌਰਾਨ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Advertisement
Sanjay Singh News: ਸੰਜੇ ਸਿੰਘ ਅੱਜ ਨਹੀਂ ਚੁਕਣਗੇ ਸਹੁੰ, ਰਾਜ ਸਭਾ ਚੇਅਰਮੈਨ ਨੇ ਕੀਤਾ ਇਨਕਾਰ
Manpreet Singh|Updated: Feb 05, 2024, 12:01 PM IST
Share

Sanjay Singh News: ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਸੋਮਵਾਰ 5 ਫਰਵਰੀ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕਣਗੇ। ਰਾਜ ਸਭਾ ਦੇ ਚੇਅਰਮੈਨ ਨੇ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਚੇਅਰਮੈਨ ਦਾ ਕਹਿਣਾ ਹੈ ਕਿ ਇਹ ਮਾਮਲਾ ਫਿਲਹਾਲ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ। 

 

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਰਾਉਜ ਐਵੇਨਿਊ ਕੋਰਟ ਨੇ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਨੇ ਸੰਜੇ ਸਿੰਘ ਨੂੰ ਜੇਲ੍ਹ ਤੋਂ ਬਾਹਰ ਆ ਕੇ ਰਾਜ ਸਭਾ ਵਿੱਚ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਹਾਲਾਂਕਿ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਹੀ ਰਾਜ ਸਭਾ ਦੇ ਚੇਅਰਮੈਨ ਨੇ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

 

 

Read More
{}{}