Home >>Punjab

Ram Rahim News: ਰਾਮ ਰਹੀਮ 50 ਦਿਨਾਂ ਲਈ ਮੁੜ ਜੇਲ੍ਹ ‘ਚੋਂ ਬਾਹਰ ਆਵੇਗਾ, ਅਕਾਲੀ ਦਲ ਨੇ ਚੁੱਕੇ ਸਵਾਲ

Ram Rahim News: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2017 ਵਿੱਚ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਰਾਮ ਰਹੀਮ ਨੂੰ ਹੁਣ ਤੱਕ 9 ਵਾਰ ਪੈਰੋਲ ਮਿਲ ਚੁੱਕੀ ਹੈ।

Advertisement
Ram Rahim News: ਰਾਮ ਰਹੀਮ 50 ਦਿਨਾਂ ਲਈ ਮੁੜ ਜੇਲ੍ਹ ‘ਚੋਂ ਬਾਹਰ ਆਵੇਗਾ, ਅਕਾਲੀ ਦਲ ਨੇ ਚੁੱਕੇ ਸਵਾਲ
Manpreet Singh|Updated: Jan 19, 2024, 03:30 PM IST
Share

Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਪਿਛਲੇ ਚਾਰ ਸਾਲਾਂ 'ਚ ਨੌਵੀਂ ਵਾਰ ਪੈਰੋਲ ਮਿਲੀ ਚੁੱਕੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ 'ਚ ਰਹਿਣ ਦੇ ਹੁਕਮ ਜਾਰੀ ਹੋਏ ਹਨ।

ਜ਼ਿਕਰਯੋਗ ਹੈ ਕਿ ਸਾਲ 2017 'ਚ ਰਾਮ ਰਹੀਮ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲ 2019 ਵਿੱਚ ਉਸ ਨੂੰ ਆਪਣੇ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਨੂੰ ਲੈਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕੇ ਨੇ ਉਨ੍ਹਾਂ ਨੇ ਕਿਹਾ ਕਿ ਗੰਭੀਰ ਅਪਰਾਧਾਂ ਦੇ ਬਾਵਜੂਦ, ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੜ ਪੈਰੋਲ ਮਿਲ ਗਈ ਹੈ, ਜਦੋਂ ਕਿ ਸਾਡੇ ਬੰਦੀ ਸਿੰਘ, ਜੋ ਆਪਣੀ ਸਜ਼ਾਵਾਂ ਪੂਰੀ ਕਰ ਚੁੱਕੇ ਹਨ, ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਖੱਟੜ ਦੀ ਅਗਵਾਈ ਵਾਲੀ ਸੱਤਾਧਾਰੀ ਭਾਜਪਾ ਸਰਕਾਰ ਦੇ ਦੋਹਰੇ ਮਾਪਦੰਡ ਨਿੰਦਣਯੋਗ ਹਨ। ਅਕਾਲੀ ਦਲ ਸਿੱਖ ਭਰਾਵਾਂ ਦੀ ਰਿਹਾਈ ਲਈ ਅਤੇ ਭਾਜਪਾ 4 ਹਰਿਆਣਾ ਸਰਕਾਰ ਦੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।

 

ਰਾਮ ਰਹੀਮ ਨੂੰ ਕਦੋਂ-ਕਦੋਂ ਮਿਲੀ ਪੈਰੋਲ?

1. ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਇੱਕ ਸਾਲ ਬਾਅਦ 24 ਅਕਤੂਬਰ 2020 ਨੂੰ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ।

2. ਰਾਮ ਰਹੀਮ ਨੂੰ ਲਗਭਗ ਸੱਤ ਮਹੀਨਿਆਂ ਬਾਅਦ 21 ਮਈ 2021 ਨੂੰ ਦੂਜੀ ਵਾਰ ਪੈਰੋਲ ਮਿਲੀ।

3. 7 ਫਰਵਰੀ 2022 ਨੂੰ ਡੇਰਾ ਸੱਚਾ ਸੌਦਾ ਮੁਖੀ ਨੂੰ ਤੀਜੀ ਵਾਰ ਪੈਰੋਲ ਮਿਲੀ।

4. ਗੁਰਮੀਤ ਰਾਮ ਰਹੀਮ ਸਿੰਘ ਨੂੰ ਜੂਨ 2022 ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ ਸੀ।

5. ਅਕਤੂਬਰ 2022 ਰਾਮ ਰਹੀਮ ਪੰਜਵੀਂ ਵਾਰ ਪੈਰੋਲ 'ਤੇ ਬਾਹਰ ਆਇਆ।

6. ਇਸ ਤੋਂ ਬਾਅਦ 21 ਜਨਵਰੀ 2023 ਨੂੰ ਡੇਰਾ ਸੱਚਾ ਸੌਦਾ ਮੁਖੀ ਨੂੰ ਛੇਵੀਂ ਵਾਰ ਪੈਰੋਲ ਮਿਲੀ।

7. ਰਾਮ ਰਹੀਮ ਨੂੰ 20 ਜੁਲਾਈ 2023 ਨੂੰ ਸੱਤਵੀਂ ਵਾਰ ਪੈਰੋਲ ਦਿੱਤੀ ਗਈ ਸੀ।

8. ਨਵੰਬਰ 2023 'ਚ ਅੱਠਵੀਂ ਵਾਰ ਡੇਰਾ ਸੱਚਾ ਸੌਦਾ ਮੁਖੀ ਨੂੰ ਪੈਰੋਲ ਮਿਲੀ।

Read More
{}{}