Bittu Meet Amit Shah: ਬੀਜੇਪੀ 'ਚ ਸ਼ਾਮਲ ਹੋਣ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਸੰਖੇਪ ਰਹੀ ਅਤੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਬਿੱਟੂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
ਜਾਣਕਾਰੀ ਇਹ ਵੀ ਨਿੱਕਲ ਕੇ ਸਹਾਮਣੇ ਆ ਰਹੀ ਹੈ ਕਿ ਭਾਜਪਾ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਾਉਣ ਦੇ ਲਈ ਪੰਜਾਬ ਦੀ ਲੁਧਿਆਣਾ ਸੀਟ ਤੋਂ ਵੀ ਟਿਕਟ ਦੇ ਸਕਦੀ ਹੈ। ਬੀਤੇ ਦਿਨ ਜਦੋਂ ਬਿੱਟੂ ਨੇ ਬੀਜੇਪੀ ਜੁਆਇਨ ਕੀਤੀ ਸੀ ਤਾਂ ਉਨ੍ਹਾਂ ਦੇ ਦਾਅਵਾ ਕੀਤਾ ਸੀ ਕਿ ਉਹ ਲੁਧਿਆਣਾ ਤੋਂ ਚੋਣ ਲੜਨ ਦੇ ਇੱਛੁਕ ਹਨ।
ਦੂਜੇ ਪਾਸੇ ਕਾਂਗਰਸ ਛੱਡਕੇ ਬੀਜੇਪੀ ਵਿੱਚ ਜਾਣ ਤੋਂ ਬਾਅਦ ਕਾਂਗਰਸ ਵਿੱਚ ਕਾਫੀ ਜਿਆਦਾ ਗੁੱਸਾ ਹੈ। ਲੁਧਿਆਣਾ ਤੋਂ ਉਨ੍ਹਾਂ ਦੇ ਸਾਥੀ ਭਾਰਤ ਭੂਸ਼ਣ ਆਸੂ ਦਾ ਕਹਿਣ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਤਿੰਨ ਵਾਰ ਐਮੀਪੀ ਦੀ ਟਿਕਟ ਦੇਕੇ ਸਾਂਸਦ ਬਣਿਆ ਪਰ ਉਨ੍ਹਾਂ ਨੇ ਘੰਟਿਆਂ ਵਿੱਚ ਹੀ ਪਾਰਟੀ ਛੱਡ ਦਿੱਤੀ। ਜਿਸ ਦਾ ਸਬਕ ਲੋਕ ਉਨ੍ਹਾਂ ਨੂੰ ਚੋਣਾਂ ਵਿੱਚ ਸਿਖਾਉਣਗੇ।