Punjab Holiday: ਪੰਜਾਬ ਵਿੱਚ 31 ਜੁਲਾਈ (ਅਗਲੇ ਵੀਰਵਾਰ) ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿੱਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਹੈ।
ਕਾਬਿਲੇਗੌਰ ਹੈ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿੱਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਸ਼ਹੀਦ ਊਧਮ ਸਿੰਘ ਦੇਸ਼ ਭਗਤੀ ਦਾ ਪ੍ਰਤੀਕ
ਊਧਮ ਸਿੰਘ ਭਾਰਤੀ ਆਜ਼ਾਦੀ ਸੰਗਰਾਮ ਦੇ ਬਹਾਦਰ ਯੋਧਿਆਂ ਵਿੱਚੋਂ ਇੱਕ ਸਨ। ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਦੇ ਅੱਤਿਆਚਾਰਾਂ ਦਾ ਬਦਲਾ ਲੈਣ ਲਈ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਮਾਈਕਲ ਓ'ਡਵਾਇਰ ਨੂੰ ਮਾਰਿਆ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ 31 ਜੁਲਾਈ ਨੂੰ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਖਾਸ ਕਰਕੇ ਪੰਜਾਬ ਲਈ ਮਾਣ ਅਤੇ ਦੇਸ਼ ਭਗਤੀ ਨਾਲ ਜੁੜਿਆ ਮੌਕਾ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: Punjab Weather: ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ; ਤੜਕੇ ਪਏ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
ਇਹ ਦਿਨ 2025 ਦੇ ਛੁੱਟੀਆਂ ਦੇ ਕੈਲੰਡਰ ਵਿੱਚ ਪਹਿਲਾਂ ਹੀ ਨਿਸ਼ਚਿਤ ਸੀ
ਪੰਜਾਬ ਸਰਕਾਰ ਨੇ ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚ ਪਹਿਲਾਂ ਹੀ 31 ਜੁਲਾਈ ਨੂੰ 'ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ' ਵਜੋਂ ਛੁੱਟੀ ਰੱਖਣ ਦਾ ਜ਼ਿਕਰ ਕੀਤਾ ਗਿਆ ਸੀ। ਇਸ ਐਲਾਨ ਨੂੰ ਹੁਣ ਇੱਕ ਅਧਿਕਾਰਤ ਹੁਕਮ ਵਜੋਂ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Mata Vaishno Landslide: ਮਾਤਾ ਵੈਸ਼ਨੋ ਮੰਦਿਰ ਕੋਲ ਜ਼ਮੀਨ ਖਿਸਕੀ; ਕਈ ਸ਼ਰਧਾਲੂ ਹੋਏ ਜ਼ਖ਼ਮੀ, ਬਚਾਅ ਕਾਰਜ ਜਾਰੀ