Bathinda News: ਬਠਿੰਡਾ ਸ਼ਹਿਰ ਦੇ ਥਾਣਾ ਕੈਨਾਲ ਉਤੇ ਏਰੀਏ ਵਿੱਚ ਅੱਜ ਇਹ ਘਟਨਾ ਵਾਪਰੀ ਜਿੱਥੇ ਕਿ ਦੋ ਲੁਟੇਰਿਆਂ ਵੱਲੋਂ ਪੀਸੀਆਰ ਉਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਉਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ ਜਿਸ ਨਾਲ ਮੁਲਾਜ਼ਮ ਦੀ ਬਾਂਹ ਜ਼ਖਮੀ ਹੋ ਗਈ ਅਤੇ ਲੁਟੇਰੇ ਮੌਕੇ ਤੋਂ ਭੱਜ ਗਏ। ਜ਼ਖ਼ਮੀ ਨੂੰ ਸਿਵਲ ਹਸਪਤਾਲ ਬਠਿੰਡਾ ਵਿੱਚ ਲਿਆਂਦਾ ਜਿੱਥੇ ਕਿ ਡਾਕਟਰਾਂ ਨੇ ਇਲਾਜ ਸ਼ੁਰੂ ਕਰ ਦਿੱਤਾ।
ਬਠਿੰਡਾ ਵਿੱਚ ਐਸਪੀ ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇੱਕ ਪੀਸੀਆਰ ਦਾ ਮੁਲਾਜ਼ਮ ਡਿਊਟੀ ਉਤੇ ਤਾਇਨਾਤ ਸੀ ਅਤੇ ਸੂਚਨਾ ਮਿਲੀ ਸੀ ਕਿ ਕੁਝ ਲੁਟੇਰੇ ਮੋਟਰਸਾਈਕਲ ਚੋਰੀ ਕਰਕੇ ਭੱਜਣ ਦੀ ਇਤਲਾਹ ਮਿਲੀ ਸੀ ਜਿਸਦੇ ਚੱਲਦੇ ਇਹ ਮੁਲਾਜ਼ਮ ਗਏ ਸਨ ਅਤੇ ਇਨ੍ਹਾਂ ਦੋ ਮੁਲਾਜ਼ਮਾਂ ਨੇ ਇਨ੍ਹਾਂ ਮੋਟਰਸਾਈਕਲ ਸਵਾਰਾਂ ਨੂੰ ਜਦ ਰੋਕਣਾ ਚਾਹਿਆ ਤਾਂ ਉਨ੍ਹਾਂ ਵਿੱਚੋਂ ਇੱਕ ਨੇ ਤੇਜ਼ਧਾਰ ਹਥਿਆਰ ਨਾਲ ਇੱਕ ਪੁਲਿਸ ਮੁਲਾਜ਼ਮ ਉੱਪਰ ਹਮਲਾ ਕਰ ਦਿੱਤਾ ਗਿਆ ਹੈ ਜਿਸ ਦੀ ਬਾਂਹ ਉੱਤੇ ਕਾਫੀ ਜ਼ਖ਼ਮ ਪਾਏ ਗਏ ਹਨ।
ਪੁਲਿਸ ਪਾਰਟੀ ਵੱਲੋਂ ਮੌਕੇ ਉਤੇ ਪੁੱਜ ਕੇ ਜਿੱਥੇ ਪੁਲਿਸ ਮੁਲਾਜ਼ਮ ਦਾ ਹਾਲ ਜਾਣਿਆ ਹੈ ਉਥੇ ਹੀ ਵੱਖ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜਲਦ ਮੋਟਰਸਾਈਕਲ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਜਿਨ੍ਹਾਂ ਨੇ ਸਾਡੇ ਪੁਲਿਸ ਮੁਲਾਜ਼ਮ ਉੱਤੇ ਵੀ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਪੇਸ਼ੀ; ਵੱਖ-ਵੱਖ ਥਾਈਂ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਉਨ੍ਹਾਂ ਖਿਲਾਫ਼ ਵੀ ਸਖ਼ਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇੱਕ ਪੁਲਿਸ ਮੁਲਾਜ਼ਮ ਆਇਆ ਹੈ ਜਿਸ ਦੀ ਬਾਂਹ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਹੋਇਆ ਹੈ ਫਿਲਹਾਲ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : GMADA Officials Suspend: ਸੜਕ ਦੀ ਉਸਾਰੀ ਵਿੱਚ ਘਟੀਆ ਮਟੀਰੀਅਲ ਵਰਤਣ ਉਤੇ ਗਮਾਡਾ ਦੇ ਪੰਜ ਅਧਿਕਾਰੀ ਮੁਅੱਤਲ