Mansa News: ਬੀਤੀ ਰਾਤ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਮਾਨਸਾ ਦੇ ਨਜ਼ਦੀਕੀ ਪਿੰਡ ਖੋਖਰ ਕਲਾਂ ਵਿੱਚ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਘਰ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ ਅਤੇ ਨਾਲ ਹੀ ਗਰੀਬ ਪਰਿਵਾਰ ਦਾ ਛੱਤ ਡਿੱਗਣ ਕਾਰਨ ਵੱਡਾ ਨੁਕਸਾਨ ਹੋਇਆ ਹੈ। ਪਿੰਡ ਦੇ ਸਰਪੰਚ ਵੱਲੋਂ ਸਰਕਾਰ ਤੋਂ ਗਰੀਬ ਪਰਿਵਾਰ ਦੇ ਲਈ ਮਦਦ ਦੀ ਅਪੀਲ ਕੀਤੀ ਗਈ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਵਿੱਚ ਬੀਤੀ ਰਾਤ ਚੱਲੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਗਰੀਬ ਪਰਿਵਾਰ ਦੇ ਘਰ ਦੇ ਮਕਾਨ ਦੀ ਛੱਤ ਡਿੱਗ ਗਈ। ਬੇਸ਼ੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗਰੀਬ ਪਰਿਵਾਰ ਦਾ ਜ਼ਰੂਰੀ ਸਮਾਨ ਟੁੱਟ ਕੇ ਖਰਾਬ ਹੋ ਗਿਆ ਹੈ ਜਿਸ ਕਾਰਨ ਗਰੀਬ ਪਰਿਵਾਰ ਲਈ ਬਾਰਿਸ਼ ਅਤੇ ਹਨੇਰੀ ਆਫਤ ਬਣ ਕੇ ਆਈ ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ।
ਪੀੜਤ ਔਰਤ ਅੰਗਰੇਜ਼ ਕੌਰ ਨੇ ਦੱਸਿਆ ਕਿ 9 ਵਜੇ ਦੇ ਕਰੀਬ ਹਨੇਰੀ ਅਤੇ ਝੱਖੜ ਆਉਣ ਦੇ ਚਲਦਿਆਂ ਉਹਨਾਂ ਦੇ ਘਰ ਦਾ ਸਿਲੰਡਰ ਖਤਮ ਹੋ ਗਿਆ ਅਤੇ ਉਹ ਬੱਚਿਆਂ ਸਮੇਤ ਜਦੋਂ ਬਾਹਰ ਨਿਕਲੀ ਤਾਂ ਅਚਾਨਕ ਹੀ ਛੱਤ ਡਿੱਗ ਪਈ ਜਿਸ ਕਾਰਨ ਉਨ੍ਹਾਂ ਦੇ ਘਰ ਦਾ ਜ਼ਰੂਰਤ ਦਾ ਸਮਾਨ ਟੁੱਟ ਕੇ ਖਰਾਬ ਹੋ ਗਿਆ ਹੈ।
ਇਹ ਵੀ ਪੜ੍ਹੋ : Farmers Protest: 6 ਮਈ ਦੇ ਸ਼ੰਭੂ ਥਾਣੇ ਦੇ ਘਿਰਾਓ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਕੀਤਾ ਨਜ਼ਰਬੰਦ
ਇਸ ਦੌਰਾਨ ਪਿੰਡ ਦੇ ਸਰਪੰਚ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੇਜ਼ ਹਨੇਰੀ ਅਤੇ ਝੱਖੜ ਦੇ ਚਲਦਿਆਂ ਗਰੀਬ ਪਰਿਵਾਰ ਦੇ ਘਰ ਦਾ ਸਾਰਾ ਸਮਾਨ ਖਰਾਬ ਹੋ ਗਿਆ ਹੈ ਅਤੇ ਉਹਨਾਂ ਦੇ ਘਰ ਦੀ ਛੱਤ ਡਿੱਗ ਪਈ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਘਰ ਦੀ ਫਿਰ ਤੋਂ ਛੱਤ ਪਾ ਸਕਣ।
ਮਾਨਸਾ ਵਿੱਚ ਬੀਤੀ ਰਾਤ ਹੋਈ ਬਾਰਿਸ਼ ਕਾਰਨ ਮਾਨਸਾ ਸ਼ਹਿਰ ਦੀਆਂ ਸੜਕਾਂ ਪਾਣੀ ਦੇ ਨਾਲ ਜਲਥਲ ਹੋ ਗਈਆਂ ਹਨ। ਰਾਹਗੀਰਾਂ ਅਤੇ ਵਹੀਕਲਾਂ ਨੂੰ ਲੰਘਣਾ ਪਾਣੀ ਵਿੱਚੋਂ ਮੁਸ਼ਕਿਲ ਹੋ ਗਿਆ ਹੈ ਤੇ ਥੋੜ੍ਹੀ ਜਿਹੀ ਬਾਰਿਸ਼ ਨੇ ਹੀ ਨਗਰ ਕੌਂਸਲ ਮਾਨਸਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰ ਦੇ ਮੇਨ ਹਿੱਸੇ ਬੱਸ ਸਟੈਂਡ ਚੌਂਕ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਨਜ਼ਦੀਕ ਤਿੰਨ ਕੋਨੀ ਚੌਂਕ ਦੇ ਵਿੱਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : Bathinda Encounter: ਪੁਲਿਸ ਤੇ ਦੋ ਲੁਟੇਰਿਆਂ ਵਿੱਚ ਮੁਕਾਬਲਾ; ਥਾਣੇਦਾਰ ਦੇ ਲੱਗੀ ਗੋਲ਼ੀ, ਦੋਵੇਂ ਮੁਲਜ਼ਮ ਵੀ ਜ਼ਖ਼ਮੀ