kotkapura News (ਕੇਸੀ ਸੰਜੇ): ਬੀਤੀ ਦਿਨੀਂ ਬਾਰਿਸ਼ ਹੋਣ ਕਾਰਨ ਕੋਟਕਪੂਰਾ ਦੇ ਹਰਨਾਮਪੁਰਾ ਮੁਹੱਲੇ ਵਿੱਚ ਇੱਕ ਗਰੀਬ ਪਰਿਵਾਰ ਦੀ ਛੱਤ ਡਿੱਗਣ ਨਾਲ ਕਾਫੀ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਛੱਤ ਡਿਗਣ ਨਾਲ ਜਿੱਥੇ ਘਰ ਦੇ ਘਰੇਲੂ ਸਮਾਨ ਦਾ ਨੁਕਸਾਨ ਹੋਇਆ ਉਥੇ ਹੀ ਛੱਤ ਦੇ ਥੱਲੇ ਆਉਣ ਨਾਲ ਇਕ 65 ਸਾਲਾ ਬਜ਼ੁਰਗ ਵੀ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਵੀ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਉਥੇ ਹੀ ਜ਼ੀ ਮੀਡੀਆ ਦੀ ਖ਼ਬਰ ਦਾ ਅਸਰ ਹੋਇਆ ਤੇ ਸਪੀਕਰ ਕੁਲਤਾਰ ਸੰਧਵਾਂ ਅੱਜ ਉਸ ਗਰੀਬ ਦੇ ਨੁਕਸਾਨੇ ਘਰ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਤੇ ਆਰਥਿਕ ਤੌਰ ਉਤੇ ਮਦਦ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸੰਧਵਾਂ ਨੇ ਗੱਲਬਾਤ ਕਰਦਿਆਂ ਕਿਹਾ ਇਸ ਪਰਿਵਾਰ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਤੇ ਜ਼ਖ਼ਮੀ ਬਜ਼ੁਰਗ ਦਾ ਵੀ ਹਾਲ ਚਾਲ ਪੁੱਛਿਆ ਫਿਲਹਾਲ ਉਹ ਠੀਕ ਹਨ। ਇਸ ਪਰਿਵਾਰ ਦੇ ਘਰ ਦੀ ਛੱਤ ਪਾ ਕੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Punjab Bandh Update: ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ; ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਅੱਜ-ਕੱਲ੍ਹ ਬਾਰਿਸ਼ਾਂ ਦੇ ਦਿਨ ਹਨ ਛੱਤਾਂ ਦੇ ਪਰਨਾਲੇ ਦੀ ਸਫ਼ਾਈ ਕਰਵਾ ਕੇ ਰੱਖੀ ਜਾਵੇ ਤਾਂ ਜੋ ਪਾਣੀ ਨਾ ਖੜ੍ਹਾ ਹੋਵੇ ਬਾਕੀ ਪਰਿਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਉਹ ਨਗਰ ਕੌਂਸਲ ਵਿੱਚ ਮਦਦ ਲਈ ਅਪਲਾਈ ਕਰਨ ਅਤੇ ਸਾਨੂੰ ਵੀ ਮਿਲ ਸਕਦੇ ਉਨ੍ਹਾਂ ਗਰੀਬ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਮੌਸਮ ਕੇਂਦਰ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਸੂਰਜ ਨਾ ਚਮਕਣ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪਟਿਆਲਾ ਵਿੱਚ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਪਹਾੜਾਂ 'ਚ ਬਰਫਬਾਰੀ ਕਾਰਨ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਵ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ 1 ਜਨਵਰੀ 2025 ਤੱਕ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Mansa News: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ 'ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ