Ropar Roof Collapse/ ਰੋਪੜ ਮਨਪ੍ਰੀਤ ਚਾਹਲ: ਰੋਪੜ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ PGI ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ PGI ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ
ਇਸ ਮਾਮਲੇ ਵਿੱਚ ਅੱਜ ਕਰੀਬ ਤੜਕਸਾਰ ਇੱਕ ਵਿਅਕਤੀ ਹੋਰ ਅਭਿਸ਼ੇਕ ਦਾ ਮ੍ਰਿਤਕ ਸਰੀਰ ਮਲਵੇ ਹੇਠੋਂ ਕੱਢਿਆ ਗਿਆ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਪੰਜ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗ
ਦੱਸ ਦਈਏ ਕਿ ਪੰਜਾਬ ਦੇ ਰੋਪੜ ਸ਼ਹਿਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਮਕਾਨ ਡਿੱਗਣ ਕਾਰਨ ਪੰਜ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸਾ ਦੁਪਹਿਰ ਤਿੰਨ ਵਜੇ ਵਾਪਰਿਆ। ਜਦੋਂ ਮਕਾਨ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ ਤਾਂ ਅਚਾਨਕ ਦੋ ਮੰਜ਼ਿਲਾ ਮਕਾਨ ਡਿੱਗ ਗਿਆ।
ਇਸ ਦੌਰਾਨ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ। ਦੇਰ ਸ਼ਾਮ ਸੱਤ ਵਜੇ ਪੰਜ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮਲਬੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ। ਮਲਬੇ ਹੇਠੋਂ ਕੱਢੇ ਗਏ ਦੋ ਮਜ਼ਦੂਰਾਂ ਵਿੱਚੋਂ ਇੱਕ ਮਜ਼ਦੂਰ ਦੀ ਵੀ ਮੌਤ ਹੋ ਗਈ, ਜਿਸ ਨੂੰ ਪੀਜੀਆਈ ਰੈਫਰ ਕੀਤਾ ਗਿਆ ਸੀ। ਮਤਲਬ ਦੋ ਦੀ ਮੌਤ ਹੋ ਚੁੱਕੀ ਹੈ। ਰਾਹਤ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ।