Home >>Punjab

Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਰਾਊਜ਼ ਐਵੇਨਿਊ ਕੋਰਟ ਅੱਜ ਸੁਣਾਏਗੀ ਫ਼ੈਸਲਾ

  Arvind Kejriwal News:  ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਅੱਜ ਰਾਊਜ਼ ਐਵੇਨਿਊ ਕੋਰਟ ਆਪਣਾ ਫ਼ੈਸਲਾ ਸੁਣਾਏਗੀ।

Advertisement
Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਰਾਊਜ਼ ਐਵੇਨਿਊ ਕੋਰਟ ਅੱਜ ਸੁਣਾਏਗੀ ਫ਼ੈਸਲਾ
Ravinder Singh|Updated: Apr 08, 2024, 01:02 PM IST
Share

Arvind Kejriwal News:  ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਅੱਜ ਰਾਊਜ਼ ਐਵੇਨਿਊ ਕੋਰਟ ਆਪਣਾ ਫ਼ੈਸਲਾ ਸੁਣਾਏਗੀ। ਦਰਅਸਲ ਵਿੱਚ ਕੇਜਰੀਵਾਲ ਨੇ ਪਟੀਸ਼ਨ ਪਾ ਕੇ ਹਫਤੇ ਵਿੱਚ ਪੰਜ ਵਾਰ ਆਪਣੇ ਵਕੀਲ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਹੈ। ਅਜੇ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਉਹ ਆਪਣੇ ਵਕੀਲ ਨੂੰ ਮਿਲ ਸਕਦੇ ਹਨ।

ਦਿੱਲੀ ਹਾਈ ਕੋਰਟ 'ਆਪ' ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਦੀ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗੀ। ਸੰਦੀਪ ਕੁਮਾਰ ਨੇ ਪਟੀਸ਼ਨ 'ਚ ਕਿਹਾ ਹੈ ਕਿ ਨਜ਼ਰਬੰਦ ਹੋਣ ਤੋਂ ਬਾਅਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿਣ ਦਾ ਆਪਣਾ ਅਧਿਕਾਰ ਗੁਆ ਚੁੱਕੇ ਹਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ 'ਚ ਉਨ੍ਹਾਂ ਖਿਲਾਫ ਮਾਮਲੇ ਦਰਜ ਹਨ, ਜਿਸ ਕਾਰਨ ਉਨ੍ਹਾਂ ਨੂੰ ਵਕੀਲ ਨਾਲ ਗੱਲ ਕਰਨ ਦਾ ਸਮਾਂ ਨਹੀਂ ਮਿਲਿਆ। ਇਸ ਲਈ ਉਨ੍ਹਾਂ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਤਿਹਾੜ 'ਚ ਨਜ਼ਰਬੰਦ ਕੇਜਰੀਵਾਲ ਹਫਤੇ 'ਚ ਦੋ ਵਾਰ ਆਪਣੇ ਵਕੀਲ ਨਾਲ ਮੁਲਾਕਾਤ ਕਰ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਇਸ ਨੂੰ ਵਧਾ ਕੇ 5 ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ, ਈਡੀ ਨੇ ਵਿਰੋਧ ਕਰਦੇ ਹੋਏ ਕਿਹਾ ਕਿ ਹਫ਼ਤੇ ਵਿੱਚ ਪੰਜ ਵਾਰ ਕਾਨੂੰਨੀ ਮੀਟਿੰਗਾਂ ਦੀ ਮੰਗ ਜੇਲ੍ਹ ਮੈਨੂਅਲ ਦੇ ਵਿਰੁੱਧ ਹੈ।

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ 9 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਹਨ। ਉਸ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।

11 ਦਿਨ ਦੇ ਰਿਮਾਂਡ ਤੋਂ ਬਾਅਦ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ 22 ਮਾਰਚ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ 7 ਦਿਨਾਂ ਲਈ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਸ ਨੂੰ 1 ਅਪ੍ਰੈਲ ਤੱਕ ਰਿਮਾਂਡ 'ਤੇ ਭੇਜ ਦਿੱਤਾ। ਅੱਜ ਉਸ ਨੂੰ 15 ਅਪ੍ਰੈਲ ਯਾਨੀ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Read More
{}{}