Home >>Punjab

ਸੰਯੁਕਤ ਕਿਸਾਨ ਮੋਰਚਾ 28 ਮਾਰਚ ਨੂੰ 'ਜਬਰ ਦਿਵਸ' ਮਨਾਏਗਾ- ਰੁਲਦੂ ਸਿੰਘ ਮਾਨਸਾ

Mansa News: ਸੰਯੁਕਤ ਕਿਸਾਨ ਮੋਰਚਾ ਵੱਲੋਂ 28 ਮਾਰਚ ਦੇ ਪ੍ਰਦਰਸ਼ਨ ਦੇ ਦੌਰਾਨ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Advertisement
ਸੰਯੁਕਤ ਕਿਸਾਨ ਮੋਰਚਾ 28 ਮਾਰਚ ਨੂੰ 'ਜਬਰ ਦਿਵਸ' ਮਨਾਏਗਾ- ਰੁਲਦੂ ਸਿੰਘ ਮਾਨਸਾ
Manpreet Singh|Updated: Mar 25, 2025, 03:09 PM IST
Share

Mansa News(ਕੁਲਦੀਪ ਧਾਲੀਵਾਲ): ਪੰਜਾਬ ਭਰ ਦੇ ਵਿੱਚ 28 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਬਰ ਦਿਵਸ ਦੇ ਰੂਪ ਵਿੱਚ ਕਾਲਾ ਦਿਨ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਵਿੱਚ ਕਿਸਾਨ ਨੇਤਾਵਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ ਤੇ ਸਮੂਹ ਕਿਸਾਨ ਜਥੇਬੰਦੀਆਂ ਇੱਕ ਮੰਚ ਤੇ ਇਕੱਠੀਆਂ ਹੋਣ ਜਾ ਰਹੀਆਂ ਹਨ। 

ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦੇ ਲਈ ਬੁਲਾ ਕੇ ਬਾਅਦ ਦੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਅਤੇ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਜਬਰੀ ਉਠਾ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਦੇ ਟਰਾਲੀਆਂ ਅਤੇ ਹੋਰ ਕੀਮਤੀ ਸਮਾਨ ਦੀ ਚੋਰੀ ਹੋਈ ਹੈ। ਉਹਨਾਂ ਕਿਹਾ ਕਿ ਇਸ ਸਮਾਨ ਦੀ ਭਰਪਾਈ ਦੇ ਲਈ ਸਰਕਾਰ ਦੇ ਖਿਲਾਫ ਸਮੂਹ ਕਿਸਾਨ ਜਥੇਬੰਦੀਆਂ ਇੱਕ ਮੰਚ ਉੱਤੇ ਆ ਕੇ ਮੋਰਚਾ ਲਾਉਣਗੀਆਂ।

ਉਹਨਾਂ ਦੱਸਿਆ ਕਿ 28 ਮਾਰਚ ਦੇ ਪ੍ਰਦਰਸ਼ਨ ਦੇ ਦੌਰਾਨ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦਾ ਉਨਾਂ ਵੱਲੋਂ ਪਿਛਲੇ ਦਿਨੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ਼ਾਮਿਲ ਹੋਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਵੱਡੇ ਪੱਧਰ ਤੇ ਕਿਸਾਨਾਂ ਦੇ ਸਮਾਨ ਦੀ ਚੋਰੀ ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਵੱਲੋਂ ਕੀਤੀ ਗਈ ਹੈ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੰਨਾ ਕਿਸਾਨਾਂ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹਨਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ।

13 ਮਹੀਨਿਆਂ ਬਾਅਦ ਧਰਨਾ ਹਟਾਇਆ ਗਿਆ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਰਾਤ ਉੱਥੋਂ ਹਟਾ ਦਿੱਤਾ ਗਿਆ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਣੇ ਹੋਰ ਮੁੱਖ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਵੱਡੇ ਕਿਸਾਨ ਆਗੂਆਂ ਸਮੇਤ ਕਈ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।

Read More
{}{}