Home >>Punjab

US Deportation: ਸੁਨਹਿਰੀ ਭਵਿੱਖ ਦੇ ਸੁਪਨੇ ਬਣੇ ਕਰਜ਼ੇ ਦੀ ਪੰਡ; ਸੁਲਤਾਨਪੁਰ ਲੋਧੀ ਦਾ ਨੌਜਵਾਨ ਵੀ ਹੋਇਆ ਡਿਪੋਰਟ

US Deportation: ਡੋਨਾਲਡ ਟਰੰਪ ਸਰਕਾਰ ਇੱਕ ਵਾਰ ਫਿਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਅਮਰੀਕਾ ਤੋਂ ਭਾਰਤ ਭੇਜ ਰਹੀ ਹੈ।

Advertisement
US Deportation: ਸੁਨਹਿਰੀ ਭਵਿੱਖ ਦੇ ਸੁਪਨੇ ਬਣੇ ਕਰਜ਼ੇ ਦੀ ਪੰਡ; ਸੁਲਤਾਨਪੁਰ ਲੋਧੀ ਦਾ ਨੌਜਵਾਨ ਵੀ ਹੋਇਆ ਡਿਪੋਰਟ
Ravinder Singh|Updated: Feb 15, 2025, 07:59 PM IST
Share

US Deportation: (ਚੰਦਰ ਮੜੀਆ): ਡੋਨਾਲਡ ਟਰੰਪ ਸਰਕਾਰ ਇੱਕ ਵਾਰ ਫਿਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਅਮਰੀਕਾ ਤੋਂ ਭਾਰਤ ਭੇਜ ਰਹੀ ਹੈ। ਪਹਿਲਾ ਜਹਾਜ਼ ਸ਼ਨਿੱਚਰਵਾਰ ਰਾਤ 10.15 ਵਜੇ ਅੰਮ੍ਰਿਤਸਰ 'ਚ ਉਤਰੇਗਾ। 119 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਵਾਲੇ ਇਸ ਜਹਾਜ਼ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਯੂਪੀ ਦੇ 3, ਮਹਾਰਾਸ਼ਟਰ-ਰਾਜਸਥਾਨ ਤੋਂ 2-2 ਅਤੇ ਹਿਮਾਚਲ-ਜੰਮੂ-ਕਸ਼ਮੀਰ ਤੋਂ 1-1 ਲੋਕ ਸਵਾਰ ਹੋਣਗੇ।

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਸਾਹਿਲਪ੍ਰੀਤ ਸਿੰਘ ਵੀ ਸ਼ਾਮਲ ਸੀ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਸਹਿਲਪ੍ਰੀਤ ਸਿੰਘ ਦੇ ਪਰਿਵਾਰ ਉਸਨੂੰ ਉੱਜਵਲ ਭਵਿੱਖ ਦਾ ਸੁਪਨਾ ਦੇਖਦਿਆਂ ਅਮਰੀਕਾ ਭੇਜਿਆ ਸੀ ਤੇ ਆਸ ਕੀਤੀ ਸੀ ਕਿ ਉਹ ਪਰਿਵਾਰ ਦੀ ਵਿੱਤੀ ਹਾਲਤ ਸੁਧਾਰੇਗਾ।

ਸਾਹਿਲ ਪ੍ਰੀਤ ਦੇ ਦਾਦਾ ਗੁਰਮੀਤ ਸਿੰਘ ਨੇ ਦੱਸਿਆ ਕਿ ਪੋਤੇ ਨੂੰ ਅਮਰੀਕਾ ਭੇਜਣ ਲਈ ਉਨ੍ਹਾਂ ਨੇ ਘਰ ਜ਼ਮੀਨ ਸਭ ਕੁਝ ਗਹਿਣੇ ਰੱਖ ਦਿੱਤਾ। ਕੁਝ ਜ਼ਮੀਨ ਵੀ ਵੇਚ ਦਿੱਤੀ ਅਤੇ ਰਿਸ਼ਤੇਦਾਰਾਂ ਕੋਲੋਂ ਵਿੱਤੀ ਸਹਾਇਤਾ ਲਈ ਸੀ। ਇਸ ਲਈ ਉਨ੍ਹਾਂ ਨੇ ਕਰੀਬ 40-45 ਲੱਖ ਰੁਪਏ ਦਾ ਕਰਜ਼ਾ ਲਿਆ। ਕਰੀਬ 20 ਦਿਨ ਪਹਿਲਾਂ ਪਰਿਵਾਰ ਦੀ ਸਾਹਿਲ ਨਾਲ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਅੱਜ ਉਸ ਨੂੰ ਪਤਾ ਲੱਗਿਆ ਹੈ ਕਿ ਉਸਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ।

ਇਹ ਵੀ ਪੜ੍ਹੋ : US Deportation: ਅਮਰੀਕਾ ਅੱਜ 119 ਭਾਰਤੀਆਂ ਨੂੰ ਜ਼ਬਰਨ ਭੇਜੇਗਾ, ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ

ਉਨ੍ਹਾਂ ਦੱਸਿਆ ਕਿ ਮੀਡੀਆ ਰਾਹੀਂ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਉਸਦੇ ਡਿਪੋਰਟ ਹੋਣ ਦੀ ਜਾਣਕਾਰੀ ਅੱਜ ਮਿਲੀ ਹੈ। ਖਬਰ ਮਿਲਣ ਤੋਂ ਬਾਅਦ ਪਰਿਵਾਰ ਬੇਹੱਦ ਭਾਵੁਕ ਹੋ ਚੁੱਕਿਆ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁਝ ਹੋਰ ਮਨਜ਼ੂਰ ਸੀ। ਪਰਿਵਾਰ ਵੱਲੋਂ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Machhiwara News: 31 ਲੱਖ ਰੁਪਏ ਖ਼ਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ; ਵਿਦੇਸ਼ ਪੁੱਜ ਪਤੀ ਨੂੰ ਭੇਜਿਆ ਤਲਾਕ

 

Read More
{}{}