Amritsar Firing: ਅੰਮ੍ਰਿਤਸਰ ਵਿੱਚ ਲੁੱਟ-ਖੋਹ, ਝਪਟਮਾਰੀ, ਕਤਲ ਤੇ ਗੋਲੀ ਮਾਰਨ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੇਰ ਰਾਤ ਗੇਟ ਹਕੀਮਾਂ ਥਾਣਾ ਖੇਤਰ ਵਿੱਚ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ। ਨੌਜਵਾਨ ਦੇਰ ਰਾਤ ਉਹ ਆਪਣੀ ਪਤਨੀ ਨਾਲ ਜਾ ਰਿਹਾ ਸੀ, ਜਿਸ ਦੌਰਾਨ ਬਦਮਾਸ਼ਾਂ ਨੇ ਘੇਰ ਕੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ।
ਜਾਣਕਾਰੀ ਮੁਤਾਬਕ ਸੰਦੀਪ ਸਿੰਘ ਆਪਣੀ ਪਤਨੀ ਨਾਲ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ। ਜ਼ਖਮੀ ਸੰਦੀਪ ਨੇ ਦੱਸਿਆ ਕਿ ਉਸਦੀ ਸੈਲੂਨ ਦੀ ਦੁਕਾਨ ਹੈ। ਉਸ ਦੀ ਦੁਕਾਨ ਉਤੇ ਕੁਝ ਨੌਜਵਾਨ ਰੋਜ਼ਾਨਾ ਆਪਣੇ ਵਾਲ ਕਟਵਾਉਣ, ਸ਼ੇਵ ਆਦਿ ਕਰਵਾਉਣ ਲਈ ਆਉਂਦੇ ਹਨ, ਜਿਸ ਨੂੰ ਲੈ ਕੇ ਉਸ ਦਾ ਉਕਤ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਸੀ।
ਇਸ ਤੋਂ ਬਾਅਦ ਕਥਿਤ ਮੁਲਜ਼ਮ ਨੌਜਵਾਨਾਂ ਨੇ ਜਦੋਂ ਉਹ ਆਪਣੀ ਪਤਨੀ ਨਾਲ ਬਾਜ਼ਾਰ ਤੋਂ ਘਰ ਪਰਤ ਰਿਹਾ ਸੀ ਰੰਜ਼ਿਸ਼ ਦੇ ਚੱਲਦਿਆਂ ਬੁੱਧਵਾਰ ਰਾਤ ਸੰਦੀਪ ਸਿੰਘ ਨੂੰ ਰਸਤੇ ਵਿੱਚ ਰੋਕ ਲਿਆ। ਪਹਿਲਾਂ ਉਨ੍ਹਾਂ ਨੇ ਸੰਦੀਪ ਦੀ ਕੁੱਟਮਾਰ ਕੀਤੀ, ਫਿਰ ਉਨ੍ਹਾਂ ਵਿਚੋਂ ਇਕ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ, ਜਿਸ ਕਾਰਨ ਸੰਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਵਾਰਦਾਤ ਤੋਂ ਬਾਅਦ ਜ਼ਖਮੀ ਸੰਦੀਪ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਦੀ ਪਤਨੀ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਵਾਪਸ ਆ ਰਹੇ ਸਨ। ਫਿਰ ਕੁਝ ਨੌਜਵਾਨਾਂ ਨੇ ਰਸਤੇ ਵਿੱਚ ਉਸਦਾ ਰਸਤਾ ਰੋਕ ਲਿਆ। ਪਹਿਲਾਂ ਉਸਨੂੰ ਕੁੱਟਿਆ ਗਿਆ ਅਤੇ ਫਿਰ ਉਸਨੂੰ ਗੋਲੀ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ : Sirhind News: ਲੜਕੀਆਂ ਤੇ ਲੜਕਿਆਂ ਵਿਚਾਲੇ ਤਕਰਾਰਬਾਜੀ ਦੌਰਾਨ ਚੱਲੀ ਗੋਲ਼ੀ; ਛੇੜਖਾਨੀ ਦੇ ਲਗਾਏ ਦੋਸ਼, ਭੀੜ ਨੇ ਗੱਡੀ ਤੋੜੀ
ਪਤਨੀ ਨੇ ਰੋਂਦੇ ਹੋਏ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੰਦੀਪ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਨ੍ਹਾਂ ਨੇ ਘਟਨਾ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : High Court News: ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਹਥਿਆਰਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਦੇ ਦੋਸ਼, ਹਾਈ ਕੋਰਟ ਨੇ ਮੰਗਿਆ ਜਵਾਬ