Home >>Punjab

Dilli Chalo Andolan: ਕਿਸਾਨ ਹੁਣ 8 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਕੂਚ; ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

Dilli Chalo Andolan: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਅੱਜ ਦਿੱਲੀ ਵੱਲ ਕੂਚ ਕਰਨਾ ਪਿਆ। ਦੁਪਹਿਰ 1 ਵਜੇ 101 ਮਰਜ਼ੀਵੜਿਆ ਦਾ ਜਥਾ ਦਿੱਲੀ ਵੱਲ ਰਵਾਨਾ ਹੋਇਆ। 

Advertisement
Dilli Chalo Andolan: ਕਿਸਾਨ ਹੁਣ 8 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਕੂਚ; ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
Ravinder Singh|Updated: Dec 06, 2024, 07:34 PM IST
Share

Dilli Chalo Andolan: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਅੱਜ ਦਿੱਲੀ ਵੱਲ ਕੂਚ ਕਰਨਾ ਪਿਆ। ਦੁਪਹਿਰ 1 ਵਜੇ 101 ਮਰਜ਼ੀਵੜਿਆ ਦਾ ਜਥਾ ਦਿੱਲੀ ਵੱਲ ਰਵਾਨਾ ਹੋਇਆ। ਕਿਸਾਨਾਂ ਨੇ ਬੈਰੀਕੇਡ ਤੇ ਕੰਡਿਆਲੀ ਤਾਰ ਹਟਾ ਦਿੱਤੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਪਾਰ ਨਹੀਂ ਕਰਨ ਦਿੱਤੀ। ਕਾਫੀ ਦੇਰ ਤੱਕ ਕਿਸਾਨ ਬੈਰੀਕੇਡਿੰਗ ਅੱਗੇ ਖੜ੍ਹੇ ਰਹੇ ਤੇ ਕਹਿੰਦੇ ਰਹੇ ਕਿ ਉਹ ਪੈਦਲ ਹੀ ਜਾਣਾ ਚਾਹੁੰਦੇ ਹਨ।

ਕਿਸਾਨਾਂ ਵੱਲੋਂ ਫਿਲਹਾਲ ਅੱਜ ਦੇ ਦਿਨ ਲਈ ਦਿੱਲੀ ਕੂਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਆਦਾ ਕਿਸਾਨ ਜ਼ਖ਼ਮੀ ਹੋਣ ਕਰਕੇ ਇਹ ਫੈਸਲਾ ਲਿਆ ਗਿਆ ਹੈ। ਸ਼ੰਭੂ ਬਾਰਡਰ ਉਤੇ ਹੁਣ ਤੱਕ 14 ਕਿਸਾਨ ਜ਼ਖਮੀ  ਹੋ ਗਏ ਹਨ। ਇੱਕ ਕਿਸਾਨ ਸੀਰੀਅਸ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ।

ਸ਼ੰਭੂ ਸਰਹੱਦ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਣ 101 ਕਿਸਾਨਾਂ ਦਾ ‘ਸਮੂਹ’ 8 ਦਸੰਬਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ। ਕੇਂਦਰ ਸਰਕਾਰ ਨਾਲ ਗੱਲਬਾਤ ਲਈ ਕੱਲ੍ਹ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ, ਅਸੀਂ ਕੱਲ੍ਹ ਤੱਕ ਇੰਤਜ਼ਾਰ ਕਰਾਂਗੇ। ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ।

ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਜੇ ਕਿਸਾਨ ਦਿੱਲੀ ਪੁਲਿਸ ਤੋਂ ਇਜਾਜ਼ਤ ਲੈ ਕੇ ਆਉਣਗੇ ਤਾਂ ਹੀ ਉਨ੍ਹਾਂ ਨੂੰ ਅੱਗੇ ਵਧਣ ਦਿੱਤਾ ਜਾਵੇਗਾ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਅੰਬਾਲਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅੰਬਾਲਾ ਦੇ ਡਾਂਗਦੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਵਿੱਚ ਮੋਬਾਈਲ ਇੰਟਰਨੈੱਟ ਸੇਵਾ 9 ਦਸੰਬਰ ਤੱਕ ਬੰਦ ਰਹੇਗੀ।

ਇਸ ਦੌਰਾਨ ਇਕ ਕਿਸਾਨ ਬੈਰੀਕੇਡਿੰਗ 'ਤੇ ਬਣੇ ਸ਼ੈੱਡ 'ਤੇ ਚੜ੍ਹ ਗਿਆ। ਪੁਲਿਸ ਨੇ ਉਸ ਨੂੰ ਚਿਤਾਵਨੀ ਦੇ ਕੇ ਹੇਠਾਂ ਉਤਾਰਿਆ। ਇਸ ਤੋਂ ਪਹਿਲਾਂ ਜਦੋਂ ਕੁਝ ਕਿਸਾਨ ਲੋਹੇ ਦੀ ਗਰਿੱਲ ’ਤੇ ਚੜ੍ਹੇ ਤਾਂ ਉਨ੍ਹਾਂ ਉਤੇ ਛਿੜਕਾਅ ਕੀਤਾ ਗਿਆ ਜਿਸ ਕਾਰਨ ਅੱਖਾਂ ਵਿੱਚ ਜਲਣ ਹੋ ਰਹੀ ਹੈ। ਕਿਸਾਨਾਂ ਅਨੁਸਾਰ ਸਪਰੇਅ ਵਿੱਚ ਮਿਰਚ ਦਾ ਪਾਊਡਰ ਇਸਤੇਮਾਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : Kisan Protest Live Updates: ਅੱਜ ਦਾ ਦਿੱਲੀ ਕੂਚ ਕਰਨ ਫੈਸਲਾ ਮੁਲਤਵੀ; ਜਾਣੋ ਪੰਜਾਬ ਦੇ ਵੱਡੇ ਅਪਡੇਟਸ

 

Read More
{}{}