Home >>Punjab

Amritsar News: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਹੋਈ ਸ਼ੁਰੂ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। 

Advertisement
Amritsar News: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਹੋਈ ਸ਼ੁਰੂ
Ravinder Singh|Updated: Mar 17, 2025, 03:55 PM IST
Share

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ਉਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰ ਸਾਲ ਇਹ ਸੇਵਾ ਕੀਤੀ ਜਾਂਦੀ ਹੈ। ਇਸ ਵਾਰ ਗੁਰੂ ਨਾਨਕ ਨਿਸ਼ਕਾਮ ਸੇਵਕ ਭਾਈ ਮਹਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਹ ਸੇਵਾ ਦਿੱਤੀ ਗਈ ਹੈ ਅਤੇ ਅੱਜ ਅਰਦਾਸ ਕਰਕੇ ਸੇਵਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਪ੍ਰਦੂਸ਼ਣ ਜ਼ਿਆਦਾ ਹੋਣ ਕਰਕੇ ਇਹ ਸੋਨੇ ਦੇ ਪੱਤਰੇ ਛੇਤੀ ਗੰਦੇ ਹੋ ਜਾਂਦੇ ਹਨ ਜਿਸਦੇ ਚੱਲਦੇ ਹਰ ਸਾਲ ਇਹ ਸੇਵਾ ਕੀਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ਉਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ। 

ਇਸ ਮੌਕੇ ਗੁਰਦਿਆਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਵੱਲੋਂ ਸ਼ੁਰੂ ਕੀਤੀ ਗਈ ਹੈ।

Read More
{}{}