Home >>Punjab

Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ

Amirtsar News: ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ। 

Advertisement
Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ
Manpreet Singh|Updated: Dec 09, 2024, 02:42 PM IST
Share

Amirtsar News: ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਜਿਸ ਵਿੱਚ ਮਤਾ ਲਿਆਂਦਾ ਗਿਆ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕੇ ਜਾਵੇ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਆਪ ਹੀ ਨੋਟਿਸ ਲੈਣਾ ਚਾਹੀਦਾ ਸੀ ਅਤੇ ਚੌੜੇ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ।

ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ। ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜੇ ਨੇ ਸ਼ਾਂਤਮਈ ਮਾਹੌਲ ਨੂੰ ਖਰਾਬ ਕੀਤਾ ਹੈ, ਸੁਖਬੀਰ ਤੇ ਹਮਲੇ ਕਾਰਨ ਸੰਗਤਾਂ ਵਿੱਚ ਡਰ ਦਾ ਮਾਹੌਲ ਹੈ, ਸੁਖਬੀਰ ਤੇ ਹਮਲਾ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਤੌਹੀਨ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਗਈ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਪੰਥ ਵਿੱਚੋਂ ਛੇਕੇ ਜਾਣ ਦੀ ਮੰਗ ਕੀਤੀ ਗਈ। 

 

Read More
{}{}