Home >>Punjab

SGPC ਪ੍ਰਧਾਨ ਧਾਮੀ ਦਾ ਅਹਿਮ ਬਿਆਨ, ਸਰਕਾਰ ਚਾਹੇ ਤਾਂ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ

SGPC President Advocate Dhami: ਦਰਬਾਰ ਸਾਹਿਬ ਨੂੰ ਲਗਾਤਾਰ ਆ ਰਹੀਆਂ ਧਮਕੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕੇ ਦਰਬਾਰ ਸਾਹਿਬ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੋਕੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ। 

Advertisement
SGPC ਪ੍ਰਧਾਨ ਧਾਮੀ ਦਾ ਅਹਿਮ ਬਿਆਨ, ਸਰਕਾਰ ਚਾਹੇ ਤਾਂ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ
Dalveer Singh|Updated: Jul 19, 2025, 06:11 PM IST
Share

SGPC President Advocate Dhami (ਬਿਮਲ ਕੁਮਾਰ): ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ। ਜਿਸ ਵਿੱਚ ਅੱਜ ਸਵੇਰੇ ਸਭ ਤੋਂ ਪਹਿਲਾਂ 12 ਸ੍ਰੀ ਅਖੰਡ ਪਾਠ ਸਾਹਿਬਾਨਾਂ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਆਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। 

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਨੂੰ ਈਮੇਲ ਰਾਹੀਂ ਆ ਰਹੀਆਂ ਧਮਕੀਆਂ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਅਤੇ ਸਰਕਾਰ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ। ਉਹਨਾਂ ਮੰਗ ਕੀਤੀ ਕਿ ਦਰਬਾਰ ਸਾਹਿਬ ਨੂੰ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਤੋਂ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੋਕੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ।

ਐਡਵੋਕੇਟ ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ 'ਤੇ ਮਿਲ ਕੇ ਸਮਾਗਮਾਂ ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਸ਼ੱਕ ਪਿਛਲੇ ਪੰਜ ਦਿਨ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪ੍ਰੰਤੂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੇ ਵਿੱਚ ਕੋਈ ਕਮੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉਹ ਧਾਰਮਿਕ ਅਸਥਾਨ ਹੈ ਜਿੱਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਇੱਥੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਦਾ ਹੈ। ਇਸ ਲਈ ਜਿੱਥੇ ਸਿੱਖ ਲਗਾਤਾਰ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜਦੇ ਹਨ ਉੱਥੇ ਹੀ ਬਾਕੀ ਦੇ ਧਰਮਾਂ ਦੇ ਲੋਕ ਵੀ ਉਸੇ ਤਰ੍ਹਾਂ ਲਗਾਤਾਰ ਸੰਗਤੀ ਰੂਪ ਚ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ। ਤੇ ਸਰਕਾਰ ਨੂੰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਕਰਨ ਵਾਲਾ ਉਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਹ ਸ਼ਤਾਬਦੀਆਂ ਮਨਾਉਣ ਲਈ ਸਹਿਯੋਗ ਦੇਵੇ, ਧਾਰਮਿਕ ਸਥਾਨਾਂ ਤੇ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ ਸਾਰਾ ਬੁਨਿਆਦੀ ਢਾਂਚਾ ਠੀਕ ਕਰੇ ਤਾਂ ਜੋ ਸੰਗਤਾਂ ਨੂੰ ਗੁਰ ਅਸਥਾਨਾਂ ਤੇ ਪੁੱਜਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।

Read More
{}{}