Home >>Punjab

Sri Hemkunt Sahib Yatra: ਚਾਰ ਧਾਮ ਯਾਤਰਾ ਕਾਰਡ ਬਨਾਉਣ 'ਤੇ SGPC ਪ੍ਰਧਾਨ ਨੇ ਸਖ਼ਤ ਇਤਰਾਜ ਪ੍ਰਗਟ ਕੀਤਾ

Sri Hemkunt Sahib Yatra: SGPC ਪ੍ਰਧਾਨ ਨੇ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

Advertisement
Sri Hemkunt Sahib Yatra: ਚਾਰ ਧਾਮ ਯਾਤਰਾ ਕਾਰਡ ਬਨਾਉਣ 'ਤੇ SGPC ਪ੍ਰਧਾਨ ਨੇ ਸਖ਼ਤ ਇਤਰਾਜ ਪ੍ਰਗਟ ਕੀਤਾ
Manpreet Singh|Updated: May 28, 2024, 06:14 PM IST
Share

Sri Hemkunt Sahib Yatra: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਦੇ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਸੀ, 25 ਮਈ ਨੂੰ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਲਈ ਖੋਲ੍ਹ ਗਏ ਸਨ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀ ਹੈ। ਇਸ ਯਾਤਰਾ ਵਿੱਚ ਹਿੱਸਾ ਲੈਣ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ। 

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ SGPC ਨੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟ੍ਰਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸਬੰਧ ਨਹੀਂ ਹੈ ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕ੍ਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਅਸਥਾਨਾਂ ਦੀ ਆਪਣੀ ਮਰਿਯਾਦਾ ਹੈ ਅਤੇ ਇਸ ਨੂੰ ਕਿਸੇ ਹੋਰ ਧਰਮ ਦੇ ਅਸਥਾਨਾ ਦੀ ਯਾਤਰਾ ਨਾਲ ਰਲਗਡ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।

ਇਹ ਵੀ ਪੜ੍ਹੋ:  Patiala News: ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ

 

SGPC ਪ੍ਰਧਾਨ ਨੇ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ: Dhuri News: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, 1100 ਰੁਪਏ ਮਿਲਣਗੇ

Read More
{}{}