Panj member committee: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਕੀਤੇ ਜਾ ਰਹੇ ਜਨਰਲ ਇਜਲਾਸ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ SGPC ਨੇ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿੱਚ ਸਮਾਗਮ ਕਰਨ ਦੀ ਮਨਜ਼ੂਰੀ ਦਿੱਤੀ ਹੈ।
SGPC ਦੇ ਪ੍ਰਧਾਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਆਪਣਾ ਇਜਲਾਸ ਭਾਈ ਗੁਰਦਾਸ ਹਾਲ 'ਚ ਕਰ ਸਕਦੀ ਹੈ, ਜਿਸਦੇ ਰਾਹੀਂ ਉਹ ਆਪਣੇ ਪ੍ਰਧਾਨ ਦੀ ਚੋਣ ਅਤੇ ਅੰਤਰਿੰਗ ਕਮੇਟੀ ਦੀ ਚੋਣ ਕਰ ਸਕਣਗੇ।
ਇਹ ਵੀ ਜਾਣਕਾਰੀ ਮਿਲੀ ਹੈ ਕਿ 11 ਅਗਸਤ ਨੂੰ ਪੰਜ ਮੈਂਬਰੀ ਕਮੇਟੀ ਆਪਣਾ ਪ੍ਰਧਾਨ ਚੁਣੇਗੀ। ਮੌਜੂਦਾ ਹਾਲਾਤਾਂ ਮੁਤਾਬਕ, ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨੀ ਤੋਂ ਕਿਨਾਰਾ ਕਰ ਲਿਆ ਹੈ, ਜਿਸ ਕਰਕੇ ਬੀਬੀ ਸਤਵੰਤ ਕੌਰ ਦਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਹੈ। ਉਨ੍ਹਾਂ ਨੂੰ ਹੀ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ।