Home >>Punjab

Shaheedi Jor Mel: ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ 'ਗੁਰੂ ਗਿਆਨ' ਲੰਗਰ

Shaheedi Jor Mel: ਲੰਗਰ ਦਾ ਮੁੱਖ ਮੰਤਵ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਵਿਰਸੇ ਦੇ ਨਾਲ-ਨਾਲ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

Advertisement
Shaheedi Jor Mel: ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ 'ਗੁਰੂ ਗਿਆਨ' ਲੰਗਰ
Manpreet Singh|Updated: Dec 26, 2023, 06:32 PM IST
Share

 ਫ਼ਤਹਿਗੜ੍ਹ ਸਾਹਿਬ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ। ਜਿੱਥੇ ਇਸ ਜੋੜ ਮੇਲ ਦੌਰਾਨ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਹਨ।

ਉਥੇ ਹੀ ਸਿੱਖ ਇਤਿਹਾਸ ਨਾਲ ਜੋੜਨ ਲਈ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਹਨ, ਅਜਿਹੇ ਵਿੱਚ ਇਕ ਪ੍ਰਦਰਸ਼ਨੀ ਅਜਿਹੀ ਹੈ ਜਿਸਦਾ ਨਾਮ ਹੈ ਗੁਰੂ ਗਿਆਨ ਲੰਗਰ। ਜਿਸ ਵਿਚ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਵਿਰਸੇ ਦੇ ਨਾਲ-ਨਾਲ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਇਸ ਗੁਰੂ ਗਿਆਨ ਲੰਗਰ ਵਿੱਚ ਵੱਖ-ਵੱਖ ਖੇਡਾਂ ਤਿਆਰ ਕੀਤੀਆਂ ਗਈਆਂ ਹਨ, ਇਨ੍ਹਾਂ ਖੇਡਾਂ ਰਹੀ ਬੱਚਿਆਂ ਨੂੰ ਪੰਜਾਬ,ਪੰਜਾਬ ਦੀ ਸਭਿਆਚਾਰ,ਸਮਾਜਿਕ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ-ਜਵਾਬ ਕੀਤੇ ਜਾਂਦੇ ਹਨ। ਜਿਸ ਬੱਚੇ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਪਤਾ ਹੁੰਦੇ ਹਨ, ਉਨ੍ਹਾਂ ਨੂੰ ਇਨਾਮ ਵੀ ਦਿੱਤਾ ਜਾਂਦਾ ਹੈ।

ਜੇਕਰ ਕਿਸੀ ਬੱਚੇ ਨੂੰ ਉਸ ਸੰਬੰਧੀ ਜਾਣਕਾਰੀ ਨਹੀਂ ਹੁੰਦੀ ਤਾਂ ਉਸਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਗਰੂਕ ਕਰਨ ਦੇ ਲਈ ਸਿੱਖ ਇਤਿਹਾਸ ਦੇ ਸੰਬੰਧ ਵਿੱਚ ਬਣਿਆ ਫਿਲਮਾਂ ਵੀ ਦਿਖਾਈਆਂ ਜਾਂ ਰਹੀਆਂ ਹਨ।

ਇਹ ਵੀ ਪੜ੍ਹੋ: Veer Bal Diwas 2023: ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਸਮਾਗਮ 'ਚ ਪੀਐੱਮ ਮੋਦੀ ਨੇ ਕੀਤੀ ਸ਼ਿਰਕਤ

ਸ਼ਹੀਦੀ ਜੋੜ ਮੇਲ ਮੌਕੇ ਫ਼ਤਹਿਗੜ੍ਹ ਸਾਹਿਬ ਵੱਡੀ ਗਿਣਤੀ ਵਿੱਚ ਜਿੱਥੇ ਗੁਰੂਘਰਾਂ ਵਿੱਚ ਨਤਮਸਤਕ ਹੋ ਰਹੀ ਹੈ, ਉਥੇ ਹੀ ਸੰਗਤਾਂ ਵੱਲੋਂ ਸ਼ਹੀਦੀ ਜੋੜ ਮੇਲ ਵਿੱਚ ਲਗਾਏ 'ਗੁਰੂ ਗਿਆਨ' ਲੰਗਰ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ।

ਇਸ ਮੌਕੇ ਲੰਗਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਲੰਗਰ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੱਚਿਆ ਨੂੰ ਆਪਣੇ ਸਿੱਖ ਇਤਿਹਾਸ ਨਾਲ ਜੋੜ ਕੇ ਗੁਰੂ ਆਲੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲੰਗਰ ਵਿੱਚ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਕਿਤਾਬ ਵੀ ਮੁਫ਼ਤ ਵਿੱਚ ਦਿੱਤੀਆਂ ਜਾ ਰਹੀਆ ਹਨ।

ਇਹ ਵੀ ਪੜ੍ਹੋ: Fatehgarh Sahib News: ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜਮੇਲ ਆਰੰਭ

 

(ਜਗਮੀਤ ਸਿੰਘ ਦੀ ਰਿਪੋਰਟ)

Read More
{}{}