Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ। ਪੂਰਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜਿਸ ਕਿਸੇ ਨੇ ਵੀ ਆਪਣੀ ਭਰਤੀ ਹਾਲੇ ਤੱਕ ਪਾਰਟੀ ਦਫਤਰ ਵਿੱਚ ਜਮ੍ਹਾਂ ਨਹੀਂ ਕਰਵਾਈ ਉਨ੍ਹਾਂ ਨੂੰ 31 ਮਾਰਚ ਨੂੰ ਭਰਤੀ ਜਮ੍ਹਾਂ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ ਤੇ 31 ਮਾਰਚ ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਦੀ ਵੀ ਭਰਤੀ ਜਮਾਂ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ 1 ਅਪ੍ਰੈਲ ਨੂੰ ਪਾਰਟੀ ਦੇ ਸਾਰੇ ਆਬਜ਼ਰਵਰ ਸਹਿਬਾਨ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ ਜਿਸ ਵਿੱਚ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਹਦਾਇਤਾਂ ਦੇਣ ਦੇ ਨਾਲ-ਨਾਲ ਹਲਕਾਵਾਈਜ਼ ਸਰਕਲ ਡੈਲੀਗੇਟਾਂ ਦੀ ਲਿਸਟਾਂ ਸੌਂਪੀਆਂ ਜਾਣਗੀਆਂ। ਇਨ੍ਹਾਂ ਅਧਿਕਾਰਤ ਲਿਸਟਾਂ ਦੇ ਆਧਾਰ ਉਤੇ 2 ਅਪ੍ਰੈਲ ਤੋਂ ਲੈ ਕੇ 6 ਅਪ੍ਰੈਲ ਤੱਕ ਹਲਕਾਵਾਈਜ਼ ਸਾਰੇ ਜ਼ਿਲ੍ਹਾ ਅਤੇ ਸੂਬਾ ਡੈਲੀਗੇਟਸ ਦੀ ਚੋਣ ਕੀਤੀ ਜਾਵੇਗੀ ਅਤੇ 7 ਅਪ੍ਰੈਲ 2025 ਨੂੰ ਸਾਰੇ ਆਬਜ਼ਰਵਰ ਸਾਹਿਬਾਨ ਵੱਲੋਂ ਜ਼ਿਲ੍ਹਾ ਅਤੇ ਸਟੇਟ ਡੈਲੀਗੇਟਸ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਸੌਂਪਣ ਦੀ ਆਖਰੀ ਮਿਤੀ ਰੱਖੀ ਗਈ ਹੈ।
ਇਹ ਵੀ ਪੜ੍ਹੋ : Punjab Paddy Planting: ਪੰਜਾਬ ਵਿੱਚ ਝੋਨੇ ਦੀ ਲੁਆਈ ਦੀਆਂ ਤਾਰੀਕਾਂ ਦਾ ਐਲਾਨ; ਇਸ ਵਾਰ 1 ਜੂਨ ਤੋਂ ਸ਼ੁਰੂ ਹੋਵੇਗੀ ਬਿਜਾਈ
ਅੱਜ ਦੀ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਗੁਲਜਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਹਾਜ਼ਰ ਸਨ ਅਤੇ ਮਹੇਸ਼ਇਦਰ ਸਿੰਘ ਗਰੇਵਾਲ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ : Gurdaspur News: ਨਿਊਜ਼ੀਲੈਂਡ ਵਿੱਚ ਜੇਲ੍ਹ ਅਫਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ