Home >>Punjab

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ


Punjab News: ਚੋਣ ਜਾਬਤੇ ਦੀ ਉਲੰਘਣਾ ਕਰ ਸਰਕਾਰੀ ਘਰ ਦੇ ਵਿੱਚ ਮੁੱਖ ਮੰਤਰੀ ਅਤੇ ਰਾਜ ਸਭਾ ਸੰਸਦ ਮੈਂਬਰ ਸੰਜ ਸਿੰਘ ਵੱਲੋਂ ਰਾਜਨੀਤਿਕ ਰਣਨੀਤੀ ਬਣਾਈ ਗਈ ਹੈ। 

Advertisement
Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
Riya Bawa|Updated: Apr 11, 2024, 12:12 PM IST
Share

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਵੱਲੋਂ ਮੁੱਖ ਮੰਤਰੀ ਨਿਵਾਸ ਉੱਤੇ ਹੋਈ ਮੁਲਾਕਾਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ।

ਸਰਕਾਰੀ ਘਰ ਵਿੱਚ ਰਾਜਨੀਤਕ ਰਣਨੀਤੀ ਬਣਾਉਣ ਨੂੰ ਲੈ ਕੇ ਸ਼ਿਕਾਇਤ ਸੌਂਪੀ ਗਈ। ਚੋਣ ਜਾਬਤੇ ਦੀ ਉਲੰਘਣਾ ਕਰ ਸਰਕਾਰੀ ਘਰ ਦੇ ਵਿੱਚ ਮੁੱਖ ਮੰਤਰੀ ਅਤੇ ਰਾਜ ਸਭਾ ਸੰਸਦ ਮੈਂਬਰ ਸੰਜ ਸਿੰਘ ਵੱਲੋਂ ਰਾਜਨੀਤਿਕ ਰਣਨੀਤੀ ਬਣਾਈ ਗਈ ਹੈ। 

ਇਹ ਵੀ ਪੜ੍ਹੋ: Mahendragarh News: ਹਰਿਆਣਾ ਦੇ ਮਹਿੰਦਰਗੜ੍ਹ 'ਚ ਭਿਆਨਕ ਸੜਕ ਹਾਦਸਾ, ਸਕੂਲੀ ਬੱਸ ਪਲਟਣ ਨਾਲ 5 ਬੱਚਿਆਂ ਦੀ ਮੌਤ,

ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਪੰਜਾਬ ਪਹੁੰਚ ਗਏ ਸਨ। ਜਦੋਂ ਸੰਜੇ ਸਿੰਘ ਮੁੱਖ ਮੰਤਰੀ ਮਾਨ ਦੀ ਰਿਹਾਇਸ਼ 'ਤੇ ਪਹੁੰਚੇ ਤਾਂ ਦੋਵਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਲਈ। ਇਸ ਦੌਰਾਨ ਸੰਜੇ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਜੱਫੀ ਪਾ ਕੇ ਉੱਪਰ ਚੱਕ ਲਿਆ ਸੀ। 

ਉਸ ਵੇਲੇ ਜਾਣਕਾਰੀ ਸਾਹਮਣੇ ਆਈ ਸੀ ਕਿ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ 13 ਸੀਟਾਂ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਸਨ।

ਇਹ ਵੀ ਪੜ੍ਹੋ: . Lok Sabha Elections 2024: ਲੁਧਿਆਣਾ 'ਚ SAD ਲੋਕਲ ਲੀਡਰਸ਼ਿਪ ਨੂੰ 'ਕਾਰਨ ਦੱਸੋ ਨੋਟਿਸ' ਜਾਰੀ, ਹੁਣ ਮੰਗਿਆ ਜਵਾਬ
 

 

Read More
{}{}