Home >>Punjab

Bikram Majithia News: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ SIT ਦਾ ਸੰਮਨ, ਅੱਜ ਪਟਿਆਲਾ ਸਥਿਤ ਦਫ਼ਤਰ 'ਚ ਹੋਣਗੇ ਪੇਸ਼

Bikram Majithia News: 2018 ਦੀ ਰਿਪੋਰਟ ਦੇ ਆਧਾਰ 'ਤੇ 49 ਪੰਨਿਆਂ ਦੀ ਐਫਆਈਆਰ ਵਿੱਚ ਉਸ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਕੇਸ ਦਰਜ ਹੋਣ ਮਗਰੋਂ ਉਸ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।  

Advertisement
Bikram Majithia News: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ SIT ਦਾ ਸੰਮਨ, ਅੱਜ ਪਟਿਆਲਾ ਸਥਿਤ ਦਫ਼ਤਰ 'ਚ ਹੋਣਗੇ ਪੇਸ਼
Riya Bawa|Updated: Feb 15, 2024, 08:54 AM IST
Share

Bikram Majithia News: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਮਜੀਠੀਆ (Bikram Singh Majithia) ਨੂੰ SIT ਵੱਲੋਂ ਹਾਲ ਹੀ ਵਿੱਚ ਸੰਮਨ ਜਾਰੀ ਕੀਤਾ ਗਿਆ ਸੀ। ਅੱਜ 15 ਫਰਵਰੀ ਨੂੰ ਤਲਬ ਕੀਤਾ ਹੈ।  ਦਰਅਸਲ ਅੱਜ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਪਟਿਆਲਾ ਸਥਿਤ ਦਫ਼ਤਰ 'ਚ ਪੇਸ਼ ਹੋਣਗੇ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੇ 12 ਫਰਵਰੀ ਨੂੰ ਐਸਆਈਟੀ ਨੇ ਬਿਕਰਮ ਮਜੀਠੀਆ (Bikram Singh Majithia) ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ ਅਤੇ ਸਵੇਰੇ 11 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ 'ਚ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। 

 

ਇਹ ਵੀ ਪੜ੍ਹੋ: Punjab Kisan Andolan: ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਹੋਵੇਗੀ ਮੀਟਿੰਗ ਅੱਜ

ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਬੜੀ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਕੋਣਾਂ 'ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ ਨਾ ਹੋਵੇ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ (Bikram Singh Majithia) ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ:  Bikram Singh Majithia Case: ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ, 15 ਫਰਵਰੀ ਨੂੰ ਕੀਤਾ ਤਲਬ

ਗੌਰਤਲਬ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਬਿਕਰਮ ਮਜੀਠੀਆ (Bikram Singh Majithia) ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਐਨਡੀਪੀਏ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ।

 

Read More
{}{}