Shiromani Akali Dal: ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਮੋਗਾ ਦੇ ਵਿੰਡਸਰ ਪੈਲੇਸ ਵਿੱਚ ਅੱਜ ਵੱਡਾ ਇਕੱਠ ਹੋਵੇਗਾ। ਇਸ ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਜਾਵੇਗਾ। ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਨੇ ਰੈਲੀ ਦੀ ਅਗਵਾਈ ਵਿੱਚ ਵਿਚਾਰ ਚਰਚਾ ਹੋਵੇਗੀ ਤੇ ਆਪਣੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ : Batala News: ਬਟਾਲਾ ਵਿੱਚ ਗ੍ਰੇਨੇਡ ਵਰਗੀ ਚੀਜ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ; ਭਾਰੀ ਸੁਰੱਖਿਆ ਬਲ ਤਾਇਨਾਤ
ਇਸ ਇਕੱਠ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾ ਤੇ ਹੋਰ ਆਗੂ ਵੀ ਸ਼ਿਰਕਤ ਕਰਨਗੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਹਿੱਤਾਂ, ਪੰਥਕ ਰਵਾਇਤਾਂ ਅਤੇ ਖੇਤਰੀ ਪਾਰਟੀ ਨੂੰ ਸਮਰਪਿਤ ਇਕ ਮਜ਼ਬੂਤ ਸਿਆਸੀ ਸ਼ਕਤੀ ਵਜੋਂ ਮੁੜ ਸਥਾਪਿਤ ਕਰਨਾ ਹੈ। ਇਹ ਮੁਹਿੰਮ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਪੰਥਕ ਏਕਤਾ ਨੂੰ ਮੁੜ ਜਗਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਸਾਬਤ ਹੋਵੇਗੀ।
ਇਹ ਵੀ ਪੜ੍ਹੋ : Punjab Weather Update: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਪੇਸ਼ੀਨਗੋਈ; ਤੂਫਾਨ ਤੇ ਮੀਂਹ ਦਾ ਅਲਰਟ