SAD Protest/ਕੁਲਦੀਪ ਧਾਲੀਵਾਲ: ਮੰਡੀਆਂ ਦੇ ਵਿੱਚ ਕਿਸਾਨਾਂ ਦੀ ਰੁਲ ਰਹੀ ਝੋਨੇ ਦੀ ਫਸਲ ਅਤੇ ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਗਏ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਮੰਡੀਆਂ ਦੇ ਵਿੱਚ ਤੁਰੰਤ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
ਪੰਜਾਬ ਦੀਆਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਅਤੇ ਡੀਏਪੀ ਖਾਦ ਦੀ ਸਮੱਸਿਆ ਦੇ ਕਾਰਨ ਪੰਜਾਬ ਦੀ ਕਿਸਾਨੀ ਰੁਲ ਰਹੀ ਹੈ ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਅੱਜ ਤੱਕ ਪੰਜਾਬ ਦੇ ਵਿੱਚ ਕਿਸਾਨੀ ਦਾ ਅਜਿਹਾ ਹਾਲ ਨਹੀਂ ਹੋਇਆ ਸੀ ਜੋ ਕਿ ਪੰਜਾਬ ਸਰਕਾਰ ਦੇ ਇਸ ਕਾਰਜ ਕਾਲ ਦੇ ਵਿੱਚ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਰੁਲ ਰਹੀ ਹੈ ਅਤੇ ਕਣਕ ਦੀ ਬਿਜਾਈ ਕਰਨ ਦੇ ਲਈ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ ਡੀਏਪੀ ਖਾਦ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਡੀਏਪੀ ਦੇ ਨਾਲ ਵਾਧੂ ਹੋਰ ਵਸਤਾਂ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਜੋ ਪੰਜਾਬ ਸਰਕਾਰ ਖੁਦ ਕਿਸਾਨਾਂ ਦੀ ਹਤੈਸ਼ੀ ਸਰਕਾਰ ਕਹਾਉਣ ਦੇ ਦਾਅਵੇ ਕਰਦੀ ਸੀ ਅਤੇ ਕਿਸਾਨਾਂ ਦੀ ਫਸਲ ਦਾ ਮੰਡੀਆਂ ਵਿੱਚੋਂ ਦਾਣਾ ਦਾਣਾ ਚੁੱਕਣ ਦਾ ਦਾਅਵਾ ਕਰ ਰਹੀ ਸੀ ਅੱਜ ਕਿਸਾਨਾਂ ਦੀ ਮੰਡੀਆਂ ਵਿੱਚ ਸਾਰ ਤੱਕ ਲੈਣ ਦੇ ਲਈ ਸਰਕਾਰ ਨਹੀਂ ਪਹੁੰਚ ਰਹੀ ਉਹਨਾਂ ਕਿਹਾ ਕਿ ਜੇਕਰ ਜਲਦ ਹੀ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਡੀਏਪੀ ਖਾਦ ਕਿਸਾਨਾਂ ਤੱਕ ਨਾ ਪਹੁੰਚਾਈ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਪ੍ਰਦਰਸ਼ਨ ਸਰਕਾਰ ਦੇ ਖਿਲਾਫ ਤੇਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ: Punjab Stubble Burning: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ 'ਚ ਪ੍ਰਸ਼ਾਸਨ, ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ