Home >>Punjab

SGPC Meeting: ਹੁਣ 30 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

SGPC Meeting:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ ਹੋਵੇਗੀ।

Advertisement
SGPC Meeting: ਹੁਣ 30 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
Ravinder Singh|Updated: Dec 24, 2024, 02:15 PM IST
Share

SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੀ ਬੈਠਕ 72 ਘੰਟਿਆਂ ਦੇ ਨੋਟਿਸ 'ਚ 23 ਦਸੰਬਰ ਨੂੰ ਰੱਖੀ ਗਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਐਸਜੀਪੀਸੀ ਦੇ ਪ੍ਰਧਾਨ ਦੇ ਰੁਝੇਵਿਆਂ ਕਾਰਨ 23 ਦਸੰਬਰ ਨੂੰ ਹੋਣ ਵਾਲੀ ਅੰਤਰਿੰਗ ਕਮੇਟੀ ਦੀ ਬੈਠਕ ਰੱਦ ਕੀਤੀ ਗਈ ਸੀ। 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮਹੀਨਾਵਾਰ ਆਮ ਇਕੱਤਰਤਾ ਵਜੋਂ ਹੋਵੇਗੀ। ਮੀਟਿੰਗ 'ਚ ਪੰਥਕ ਮਾਮਲਿਆਂ ਅਤੇ ਮੌਜੂਦਾ ਪੰਥਕ ਹਾਲਾਤ ਬਾਰੇ ਹੋਵੇਗਾ ਵਿਚਾਰ ਵਟਾਂਦਰਾ।

ਕਾਬਿਲੇਗੌਰ ਹੈ ਕਿ ਇਸ ਤੋਂ ਪਿਛਲੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਸਨ। ਉਨ੍ਹਾਂ 'ਤੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਤੋਂ ਚਾਰਜ ਵਾਪਸ ਲੈ ਲਿਆ ਗਿਆ ਸੀ। ਇਸ ਮੀਟਿੰਗ ਵਿਚ ਵੀ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ, ਪਰ ਇਕ ਦਿਨ ਪਹਿਲਾਂ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ 'ਚ ਦਾਖ਼ਲ; ਕਿਸਾਨ ਕਰਨਗੇ ਵੱਡਾ ਐਲਾਨ

ਦੱਸਣਯੋਗ ਹੈ ਕੀ ਇਸ ਤੋਂ ਪਹਿਲਾਂ 10 ਦਸੰਬਰ ਨੂੰ 72 ਘੰਟੇ ਦੇ ਨੋਟਿਸ 'ਤੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਸੀ ਜਿਸ ਵਿੱਚ ਇੱਕ ਨੁਕਾਤੀ ਏਜੰਡਾ ਲਿਆ ਕੇ ਨਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਦਾ ਫੈਸਲਾ ਕਰਦਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ। ਇਸ ਤੋਂ ਉਪਰੰਤ 19 ਦਸੰਬਰ ਨੂੰ ਮੁੜ 72 ਘੰਟੇ ਦੇ ਨੋਟਿਸ 'ਤੇ ਜੋ ਇਕੱਤਰਤਾ ਹੋਈ ਸੀ। ਉਸ ਵਿੱਚ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਇੱਕ ਸਬ-ਕਮੇਟੀ ਗਠਿਤ ਕੀਤੀ ਸੀ।

ਇਹ ਵੀ ਪੜ੍ਹੋ : Garhdiwala News: ਨੌਜਵਾਨ ਦਾ ਕਤਲ ਕਰਕੇ ਫਰਾਰ ਹੋਏ ਮੁਲਜ਼ਮਾਂ ਦੀ ਕਾਰ ਹਾਦਸਾਗ੍ਰਸਤ; ਇੱਕ ਮੁਲਜ਼ਮ ਦੀ ਮੌਤ, 4 ਜ਼ਖ਼ਮੀ

Read More
{}{}