Home >>Punjab

Jalandhar News: ਮਹਿਤਪੁਰ ਥਾਣੇ ਦੇ ਐਸਐਚਓ ਤੇ ਏਐਸਆਈ ਨੂੰ ਕੀਤਾ ਮੁਅੱਤਲ

Jalandhar News: ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮੇਹਤਪਰ ਥਾਣੇ ਦੇ ਐਸਐਚਓ ਤੇ ਇੱਕ ਐਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

Advertisement
Jalandhar News: ਮਹਿਤਪੁਰ ਥਾਣੇ ਦੇ ਐਸਐਚਓ ਤੇ ਏਐਸਆਈ ਨੂੰ ਕੀਤਾ ਮੁਅੱਤਲ
Ravinder Singh|Updated: Apr 30, 2025, 07:47 PM IST
Share

Jalandhar News: ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮੇਹਤਪਰ ਥਾਣੇ ਦੇ ਐਸਐਚਓ ਤੇ ਇੱਕ ਐਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਮਹਿਤਪੁਰ ਥਾਣੇ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ 'ਤੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਤੋਂ ਗਲਤ ਕੰਮ ਕਰਵਾਉਣ ਅਤੇ ਧਮਕੀਆਂ ਦੇਣ ਦਾ ਦੋਸ਼ ਸੀ। ਆਪਣੇ ਖਿਲਾਫ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਕੱਲ੍ਹ ਥਾਣੇ ਦੇ ਬਾਹਰ ਧਰਨਾ ਵੀ ਦਿੱਤਾ ਸੀ।

ਜਦੋਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਸ਼ਿਕਾਇਤ ਮਿਲੀ, ਤਾਂ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਅਤੇ ਪੁਲਿਸ ਲਾਈਨ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ।

ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਐਸਐਚਓ ਅਤੇ ਏਐਸਆਈ 'ਤੇ ਜਨਤਾ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ। ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸਹੀ ਜਾਂਚ ਨੂੰ ਯਕੀਨੀ ਬਣਾਉਣ ਲਈ, ਐਸਐਚਓ ਅਤੇ ਏਐਸਆਈ ਨੂੰ ਲਾਈਨ ਡਿਊਟੀ 'ਤੇ ਭੇਜਿਆ ਗਿਆ ਹੈ। ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸੋਮਵਾਰ ਦੇਰ ਰਾਤ ਥਾਣੇ ਦੇ ਬਾਹਰ ਧਰਨਾ ਦਿੱਤਾ ਸੀ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਪਰਿਵਾਰ ਨੇ ਫਿਰ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁਲਿਸ ਅਧਿਕਾਰੀ ਵੀ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ।

ਜਦੋਂ ਵਿਰੋਧ ਸ਼ੁਰੂ ਹੋਇਆ ਤਾਂ ਡੀਐਸਪੀ ਓਂਕਾਰ ਸਿੰਘ ਬਰਾੜ ਮੌਕੇ 'ਤੇ ਪਹੁੰਚੇ ਅਤੇ ਕਿਸੇ ਤਰ੍ਹਾਂ ਸਥਿਤੀ ਨੂੰ ਸ਼ਾਂਤ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਜਲਦੀ ਹੀ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ।

ਨਗਰ ਪੰਚਾਇਤ ਮਹਿਤਪੁਰ ਦੇ ਮੈਂਬਰਾਂ ਨੇ ਡੀਐਸਪੀ ਸ਼ਾਹਕੋਟ ਨੂੰ ਲਿਖਤੀ ਸ਼ਿਕਾਇਤ ਦਿੱਤੀ ਅਤੇ ਦੱਸਿਆ ਕਿ ਮਹਿਤਪੁਰ ਥਾਣੇ ਵਿੱਚ ਐਸਐਚਓ ਦੀ ਮੌਜੂਦਗੀ ਵਿੱਚ ਦਲਿਤ ਭਾਈਚਾਰੇ ਦੇ ਬੱਚਿਆਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਇੱਕ ਦੂਜੇ ਨਾਲ ਅਸ਼ਲੀਲ ਹਰਕਤਾਂ ਕਰਨ ਲਈ ਕਿਹਾ ਗਿਆ। ਜਦੋਂ ਇਹ ਮਾਮਲਾ ਲੋਕਾਂ ਤੱਕ ਪਹੁੰਚਿਆ ਤਾਂ ਉਹ ਮਹਿਤਪੁਰ ਥਾਣੇ ਵਿੱਚ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ।

Read More
{}{}