Home >>Punjab

Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ; ਨੌਜਵਾਨ ਦੀ ਮੌਤ

 Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

Advertisement
Amritsar News: ਅੰਮ੍ਰਿਤਸਰ ਵਿੱਚ ਪਲਾਟ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ; ਨੌਜਵਾਨ ਦੀ ਮੌਤ
Ravinder Singh|Updated: Jun 22, 2024, 05:14 PM IST
Share

Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਵਿੱਚ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਕਾਫੀ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਛਪਰਾ ਰਾਮ ਦੀ ਹੈ ਜਿਥੇ ਬੀਤੀ ਰਾਤ ਪਲਾਟ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ ਸੀ।

ਇਸ ਵਿਵਾਦ ਦੌਰਾਨ ਇੱਕ ਵਿਅਕਤੀ ਉਤੇ ਕੁਝ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ ਸੀ। ਮ੍ਰਿਤਕ ਸਖ਼ਸ਼ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ। ਹਰਪ੍ਰੀਤ ਸਿੰਘ ਦੀ ਲਾਸ਼ ਦਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨਾਂ ਦੇ ਵਿਚਾਲੇ 16 ਮਰਲਾ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਪਹਿਲਾਂ ਰਾਜ਼ੀਨਾਮਾ ਵੀ ਹੋ ਗਿਆ ਸੀ। ਕੱਲ੍ਹ ਰਾਤ ਚਾਰ ਤੋਂ ਪੰਜ ਲੋਕ ਮੌਕੇ ਉਪਰ ਪੁੱਜੇ ਅਤੇ ਹਰਪ੍ਰੀਤ ਸਿੰਘ ਉਪਰ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਨੇ ਪੁਲਿਸ ਦੇ ਉਚ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Ludhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ 'ਚ ਫੁੱਟਪਾਥ 'ਤੇ ਸੁੱਤੇ ਪਏ 2 ਲੋਕਾਂ 'ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤ

ਉਥੇ ਹੀ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਛਪਰਾ ਰਾਮ ਸਿੰਘ ਪਿੰਡ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਹਰਪ੍ਰੀਤ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਛੇ ਤੋਂ ਸੱਤ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਥੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਉਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : Sukhpal Singh Khaira News: ਪਟਵਾਰੀਆਂ 'ਤੇ ਪੰਜਾਬ 'ਚ ਵਾਧੂ ਪਾਣੀ ਹੋਣ ਦੀ ਰਿਪੋਰਟ ਬਣਾਉਣ ਦਾ ਦਬਾਅ ਪਾਇਆ ਜਾ ਰਿਹਾ-ਖਹਿਰਾ

Read More
{}{}