Home >>Punjab

ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ

Tarn Taran News: ਸ਼ਿਵ ਕੁਮਾਰ ਨੇ ਦੱਸਿਆ ਕਿ ਉਸ ਨੇ ਦੋ ਦਿਨ ਪਹਿਲਾਂ ਹੀ ਆਪਣੀ ਦੁਕਾਨ ਦੇ ਬਾਹਰ ਮਜ਼ਬੂਤ ​​ਸ਼ੀਸ਼ਾ ਲਗਾਇਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਗੋਲੀ ਚੱਲਣ ਵੇਲੇ ਸਟੋਰ ਦੇ ਅੰਦਰ ਅਤੇ ਬਾਹਰ ਕਈ ਗਾਹਕ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਦੀ ਢਿੱਲਮੱਠ ਦੇਖਣ ਨੂੰ ਮਿਲੀ ਹੈ।

Advertisement
ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ
Manpreet Singh|Updated: Apr 15, 2025, 10:34 AM IST
Share

Tarn Taran News(ਮਨੀਸ਼ ਸ਼ਰਮਾ): 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਤਿੰਨ ਵਿਅਕਤੀਆਂ ਨੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਿਵ ਕੁਮਾਰ ਪੁੱਤਰ ਭਗਵਾਨ ਵਾਸੀ ਗੋਇੰਦਵਾਲ ਬਾਈਪਾਸ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਮਾਸਟਰ ਕਲੋਨੀ ਦੇ ਸਾਹਮਣੇ ਗਣੇਸ਼ ਡੇਅਰੀ ਦਾ ਮਾਲਕ ਹੈ। ਕਰੀਬ ਪੰਜ ਮਹੀਨੇ ਪਹਿਲਾਂ ਜੈਸਲ ਨਾਂ ਦੇ ਗੈਂਗਸਟਰ ਨੇ ਉਸ ਨੂੰ ਫ਼ੋਨ ‘ਤੇ ਧਮਕੀਆਂ ਦੇ ਕੇ 50 ਲੱਖ ਰੁਪਏ ਦੀ ਮੰਗ ਕੀਤੀ ਸੀ।

ਉਸ ਨੇ ਪੂਰੇ ਮਾਮਲੇ ਦੀ ਸੂਚਨਾ ਜ਼ਿਲ੍ਹੇ ਦੇ ਐਸਐਸਪੀ ਨੂੰ ਦਿੱਤੀ। ਉਸ ਨੇ ਇਹ ਗੱਲ ਪੁਲੀਸ ਦੇ ਧਿਆਨ ਵਿੱਚ ਲਿਆਂਦੀ, ਜਿਸ ਮਗਰੋਂ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਉਸ ਨੂੰ ਕੁਝ ਸਮੇਂ ਲਈ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਪਰ ਇੱਕ ਮਹੀਨਾ ਪਹਿਲਾਂ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਕਿਹਾ ਗਿਆ ਸੀ ਕਿ ਪੁਲੀਸ ਨੇ ਫਿਰੌਤੀ ਮੰਗਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਬੀਤੀ ਸ਼ਾਮ ਕਰੀਬ 9 ਵਜੇ ਜਦੋਂ ਉਹ ਆਪਣੀ ਦੁਕਾਨ ’ਤੇ ਸੀ ਤਾਂ ਅਚਾਨਕ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੇ ਆ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।

ਸ਼ਿਵ ਕੁਮਾਰ ਨੇ ਦੱਸਿਆ ਕਿ ਉਸ ਨੇ ਦੋ ਦਿਨ ਪਹਿਲਾਂ ਹੀ ਆਪਣੀ ਦੁਕਾਨ ਦੇ ਬਾਹਰ ਮਜ਼ਬੂਤ ​​ਸ਼ੀਸ਼ਾ ਲਗਾਇਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਗੋਲੀ ਚੱਲਣ ਵੇਲੇ ਸਟੋਰ ਦੇ ਅੰਦਰ ਅਤੇ ਬਾਹਰ ਕਈ ਗਾਹਕ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਦੀ ਢਿੱਲਮੱਠ ਦੇਖਣ ਨੂੰ ਮਿਲੀ ਹੈ। ਉਹ ਆਪਣੇ ਪਰਿਵਾਰ ਨਾਲ ਡੇਅਰੀ ਦੇ ਉੱਪਰ ਰਹਿੰਦਾ ਹੈ ਅਤੇ ਇਸ ਦੀ ਸ਼ਿਕਾਇਤ ਜ਼ਿਲ੍ਹਾ ਐੱਸ.ਐੱਸ.ਪੀ. ਨੂੰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਦੂਜੇ ਪਾਸੇ ਮੌਕੇ ’ਤੇ ਪੁੱਜੇ ਥਾਣਾ ਸਿਟੀ ਦੇ ਸਹਾਇਕ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
{}{}