Ferozepur News: ਫਿਰੋਜ਼ਪੁਰ ਅੰਦਰ ਲੋਕਾਂ ਦੇ ਮਨਾਂ ਅੰਦਰੋਂ ਪੁਲਿਸ ਦਾ ਖੌਫ਼ ਬਿਲਕੁਲ ਖਤਮ ਹੋ ਚੁੱਕਿਆ ਹੈ ਕਿ ਮਾਮੂਲੀ ਜਿਹੀ ਗੱਲ ਨੂੰ ਲੈਕੇ ਵੀ ਲੋਕ ਇੱਕ ਦੂਸਰੇ ਦੇ ਖੂਨ ਦੇ ਪਿਆਸੇ ਬਣੇ ਹੋਏ ਹਨ। ਤਾਜਾ ਘਟਨਾ ਫਿਰੋਜ਼ਪੁਰ ਦੀ ਗਣੇਸ਼ ਕਲੋਨੀ ਵਿੱਚ ਵਾਪਰੀ ਹੈ। ਜਿਥੇ ਕੁੱਤੇ ਦੀ ਲੜਾਈ ਨੂੰ ਲੈਕੇ ਮਾਮੂਲੀ ਜਿਹਾ ਝਗੜਾ ਹੋਇਆ ਸੀ। ਇਹ ਝਗੜਾ ਇਥੋਂ ਤੱਕ ਵਧ ਗਿਆ ਕਿ ਇੱਕ ਨੌਜਵਾਨ ਨੇ ਦੂਸਰੇ ਨੌਜਵਾਨ ਉਤੇ ਗੋਲੀ ਚਲਾ ਦਿੱਤੀ ਜਿਸ ਦੌਰਾਨ ਉਕਤ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਰੋਜ਼ਪੁਰ ਦੀ ਗਣੇਸ਼ ਕਲੋਨੀ ਵਿੱਚ ਕੁੱਤੇ ਦੀ ਲੜਾਈ ਨੂੰ ਲੈਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ। ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਪਵਨ ਕੁਮਾਰ ਨੇ ਦੱਸਿਆ ਉਹ ਕਲੋਨੀ ਵਿੱਚ ਕੁੱਤੇ ਨੂੰ ਲੈਕੇ ਮਾਮੂਲੀ ਜਿਹਾ ਝਗੜਾ ਹੋਇਆ ਸੀ ਪਰ ਇਸ ਝਗੜੇ ਦੌਰਾਨ ਦੂਸਰੀ ਧਿਰ ਦੇ ਨੌਜਵਾਨ ਨੇ ਗੋਲੀ ਚਲਾ ਦਿੱਤੀ ਅਤੇ ਗੋਲੀ ਉਸਦੀ ਬਾਂਹ ਉਤੇ ਲੱਗੀ ਹੈ।
ਜਿਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਉਸਨੇ ਮੰਗ ਕੀਤੀ ਕਿ ਗੋਲੀ ਚਲਾਉਣ ਵਾਲੇ ਲੋਕਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨਾਲ ਜਦੋਂ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਐਸਐਚਓ ਹਰਿੰਦਰ ਸਿੰਘ ਚਮੇਲੀ ਨੇ ਕਿਹਾ ਕਿ ਉਹ ਮੌਕੇ ਤੇ ਪਹੁੰਚੇ ਹਨ। ਅਤੇ ਜਖਮੀ ਦੇ ਬਿਆਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।