Home >>Punjab

Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

Patiala News:  ਪਟਿਆਲਾ ਜ਼ਿਲ੍ਹੇ ਦੇ ਪਿੰਡ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ।

Advertisement
Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ
Ravinder Singh|Updated: Jun 26, 2024, 12:31 PM IST
Share

Patiala News: ਪਟਿਆਲਾ ਜ਼ਿਲ੍ਹੇ ਵਿੱਚ ਹਲਕਾ ਘਨੌਰ ਦੇ ਇੱਕ ਪਿੰਡ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਘਨੌਰ ਦੇ ਪਿੰਡ ਚਤੁਰ ਨਿਗਾਵਾਂ ਨੇੜੇ ਆਪਸੀ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ। ਇਸ ਫਾਇਰਿੰਗ ਵਿੱਚ ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਪਿੰਡ ਚਤਰ ਨਗਰ ਨੌਗਾਵਾ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋਏ ਹਨ। ਸੂਤਰਾਂ ਮੁਤਾਬਕ ਮ੍ਰਿਤਕਾਂ ਵਿਚ ਪਿਓ-ਪੁੱਤ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਝਗੜਾ 30 ਏਕੜ ਪੈਲ਼ੀ ਨੂੰ ਲੈ ਕੇ ਹੋਇਆ ਹੈ। ਦੋਵੇਂ ਧਿਰਾਂ ਉਸ ਜ਼ਮੀਨ 'ਤੇ ਕਬਜ਼ਾ ਲੈਣ ਲਈ ਪਹੁੰਚੀਆਂ ਹੋਈਆਂ ਸਨ, ਜਿੱਥੇ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਧਿਰ ਦੇ ਦੋ ਵਿਅਕਤੀਆਂ (ਜੋ ਪਿਓ-ਪੁੱਤ ਦੱਸੇ ਜਾ ਰਹੇ ਹਨ) ਦੀ ਮੌਤ ਹੋ ਗਈ ਅਤੇ ਦੂਸਰੇ ਧਿਰ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ।

ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿੱਚ ਠੇਕੇ 'ਤੇ ਲਈ ਜ਼ਮੀਨ 'ਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਚਤਰ ਨਗਰ ਮੌਜੂਦ ਸਨ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਤੇ ਹੱਥੋਂ ਪਾਈ ਤੋਂ ਬਾਅਦ ਗੋਲ਼ੀਬਾਰੀ ਵੀ ਹੋਈ।

ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲ਼ੀ ਵੱਜਣ ਕਾਰਨ ਜ਼ੇਰੇ ਇਲਾਜ ਹਨ।

ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਘਟਨਾ ਸਥਾਨ ਉਪਰ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ 'ਚ ਪਈਆਂ ਸਨ। ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਲੀਆਂ ਲੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਜਪੁਰਾ ਦੀ ਸਿਵਲ ਹਸਪਤਾਲ ਵਿੱਚ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਟਿਆਲਾ ਤੇ ਇੱਕ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਵੀ ਗੋਲੀਆਂ ਦੇ ਛਰੇ ਲੱਗੇ ਹਨ ਇੱਕ ਦੇ ਕੰਨ ਉਤੇ ਗੋਲੀਆਂ ਦੇ ਛਰੇ ਲੱਗੇ ਹਨ। ਇੱਕ ਵਿਅਕਤੀ ਦੇ ਪੇਟ ਵਿੱਚ ਗੋਲੀਆਂ ਦੇ ਛਰੇ ਲੱਗੇ ਹਨ।

ਇਹ ਵੀ ਪੜ੍ਹੋ : Pardhan Mantri Bajeke: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਲੜੇਗਾ ਜਿਮਨੀ ਚੋਣ

Read More
{}{}