Home >>Punjab

Bhadaur News: ਸ਼ੁਭਕਰਨ ਸਿੰਘ ਦੀ ਮੌਤ ਮਾਮਲੇ 'ਚ FSL ਰਿਪੋਰਟ ਆਉਣ ਤੋਂ ਬਾਅਦ ਪਰਿਵਾਰ ਦਾ ਵੱਡਾ ਬਿਆਨ

Bhadaur News: ਐਫਐਸਐਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਦੱਸਿਆ ਕਿ ਪੁਲਿਸ ਤੇ ਸੁਰੱਖਿਆ ਫੋਰਸ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ।

Advertisement
Bhadaur News: ਸ਼ੁਭਕਰਨ ਸਿੰਘ ਦੀ ਮੌਤ ਮਾਮਲੇ 'ਚ FSL ਰਿਪੋਰਟ ਆਉਣ ਤੋਂ ਬਾਅਦ ਪਰਿਵਾਰ ਦਾ ਵੱਡਾ ਬਿਆਨ
Manpreet Singh|Updated: Jul 12, 2024, 05:46 PM IST
Share

Bhadaur News: ਖਨੌਰੀ ਬਾਡਰ 'ਤੇ ਗੋਲੀ ਲੱਗਣ ਨਾਲ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ 'ਚ ਪੇਸ਼ ਕੀਤੀ ਹੈ। FSL ਰਿਪੋਰਟ ਬਾਅਦ ਹਾਈਕੋਰਟ ਦੀ ਟਿੱਪਣੀ ਮਾਮਲੇ 'ਚ ਮ੍ਰਿਤਕ ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਸਾਨਾਂ ਵੱਲੋਂ ਗੋਲੀ ਚਲਾਉਂਣ ਵਾਲੀ ਗੱਲ ਨੂੰ ਨਕਾਰਿਆ ਹੈ।

ਇਸ ਸਬੰਧੀ ਸ਼ੁਭਕਰਨ ਸਿੰਘ ਦੇ ਚਾਚਾ ਬਲਜੀਤ ਸਿੰਘ ਨੇ ਇਹਨਾਂ ਗੱਲਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ 'ਚ ਗੱਲਾਂ ਫੈਲਾਈਆਂ ਜਾ ਰਹੀਆਂ ਹਨ। ਕੋਈ ਕਿਸਾਨਾਂ ਵੱਲੋਂ ਗੋਲੀ ਨੀ ਚਲਾਈ ਗਈ ਅਤੇ ਨਾ ਕਿਸਾਨਾਂ ਕੋਲ ਹਥਿਆਰ ਸਨ।

ਪਿੰਡ ਦੀ ਕਿਸਾਨ ਜਥੇਬੰਦੀ ਦੇ ਮੈਂਬਰਾਂ ਨੇ ਵੀ ਦੱਸਿਆ ਕਿ ਸਾਡੀ ਜਥੇਬੰਦੀਆਂ ਦੇ ਆਗੂਆਂ ਨੇ ਵਕੀਲਾਂ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਵੀ ਆਖਿਆ ਕਿਸੇ ਸਟੇਟਮੈਟ 'ਚ ਇਹ ਨੀਂ ਲਿਖਿਆ ਕਿ ਗੋਲੀ ਕਿਸਾਨਾਂ ਨੇ ਚਲਾਈ, ਸਗੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਹੋਵੇ।

ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ-ਪੱਤਰ ਦਿੱਤਾ ਸੀ ਅਤੇ ਲੰਘੇ ਦਿਨ ਸ਼ੁਭਕਰਨ ਸਿੰਘ ਦੀ ਭੈਣ ਨੇ ਪੰਜਾਬ ਪੁਲਸ ਚ ਜੁਆਇਨ ਵੀ ਕਰ ਲਿਆ ਹੈ।

ਇਹ ਵੀ ਪੜ੍ਹੋ: Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!

 

ਦੱਸਦਈਏ ਕਿ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਉਪਰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਦੱਸਿਆ ਕਿ ਪੁਲਿਸ ਤੇ ਸੁਰੱਖਿਆ ਫੋਰਸ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ।

ਇਹ ਵੀ ਪੜ੍ਹੋ: Bathinda News: ਬਠਿੰਡਾ ਰਿਫਾਈਨਰੀ ਦੇ ਟਰਾਂਸਪੋਰਟਰਾਂ ਨੇ ਵਿਧਾਇਕ ਪ੍ਰੋ ਬਲਜਿੰਦਰ ਕੌਰ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼

 

 

Read More
{}{}