Home >>Punjab

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿੱਚ ਵਿਧਾਨਸਭਾ ਚੋਣਾਂ ਲੜਨ ਦਾ ਕੀਤਾ ਐਲਾਨ

Balkaur Singh: ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਲਈ ਚੋਣ ਲੜਨਗੇ ਕਿਉਂਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਨਹੀਂ ਮਿਲਿਆ ਹੈ।

Advertisement
ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿੱਚ ਵਿਧਾਨਸਭਾ ਚੋਣਾਂ ਲੜਨ ਦਾ ਕੀਤਾ ਐਲਾਨ
Manpreet Singh|Updated: May 27, 2025, 07:21 PM IST
Share

Balkaur Singh: ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੋਂ ਸਿਰਫ਼ ਦੋ ਦਿਨ ਪਹਿਲਾਂ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਸਿਆਸੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ ਤਾਂ ਜੋ ਆਪਣੇ ਪੁੱਤਰ ਨੂੰ ਇਨਸਾਫ ਦਿਵਾ ਸਕਣ।

ਅੱਜ ਮਾਨਸਾ ਵਿੱਚ ਕਾਂਗਰਸ ਪਾਰਟੀ ਵੱਲੋਂ ਆਯੋਜਿਤ "ਸੰਵਿਧਾਨ ਬਚਾਓ ਰੈਲੀ" ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ ਲਈ ਚੋਣੀ ਮੈਦਾਨ 'ਚ ਊਤਰਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਨਿਆਂ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ।

ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਪਰ ਅਜੇ ਤੱਕ ਕਈ ਸਾਜ਼ਿਸ਼ਕਰਤਾ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਗੱਲ ਕੀਤੀ ਗਈ ਸੀ, ਪਰ ਅਜੇ ਤੱਕ ਉਹ ਕਿਤੇ ਵੀ ਗ੍ਰਿਫਤਾਰ ਨਹੀਂ ਹੋਇਆ। ਬਲਕੌਰ ਸਿੰਘ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਖੀਰ ਤੱਕ ਲੜਾਈ ਲੜਦੇ ਰਹਿਣਗੇ।

 

Read More
{}{}