Home >>Punjab

Sidhu Moose Wala News: ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ, ਵੇਖੋ ਤਸਵੀਰਾਂ

ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ ਆਈ ਹੈ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਆਈ ਹਨ। ਦਰਅਸਲ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ।  ਇਸ ਦੌਰਾਨ ਖੁਸ਼ੀ ਨੂੰ ਸਾਂਝਾ ਕਰਦੇ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਘਰ ਸ਼ੁਭਦੀਪ

Advertisement
Sidhu Moose Wala News: ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ, ਵੇਖੋ ਤਸਵੀਰਾਂ
Riya Bawa|Updated: Mar 17, 2024, 09:11 AM IST
Share

Sidhu Moose Wala News: ਸਿੱਧੂ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਈ ਹੈ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ  ਹਵੇਲੀ 'ਚ ਕਿਲਕਾਰੀਆਂ ਗੂੰਜੀਆਂ ਹਨ। ਦਰਅਸਲ ਉਨ੍ਹਾਂ ਦੀ ਮਾਤਾ ਚਰਨ ਕੌਰ (Sidhu Moose Wala mother charan kaur)  ਨੇ ਬੇਟੇ ਨੂੰ ਜਨਮ ਦਿੱਤਾ ਹੈ। 

ਇਸ ਦੌਰਾਨ ਖੁਸ਼ੀ ਨੂੰ ਸਾਂਝਾ ਕਰਦੇ  ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਲਿਖਿਆ ਹੈ ਕਿ ''ਸਿੱਧੂ ਮੂਸੇਵਾਲਾ ਦੇ ਘਰ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।''

Sidhu Moose Wala Brother Balkaur singh shared Charan kaur Birth a son​

ਇਹ ਵੀ ਪੜ੍ਹੋ: Sidhu Moosewala News: ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਰਚ 'ਚ ਮਾਤਾ ਚਰਨ ਕੌਰ ਦੇਣਗੇ ਬੱਚੇ ਨੂੰ ਜਨਮ

ਮੂਸੇਵਾਲਾ ਦੀ ਮਾਂ ਚਰਨ ਕੌਰ (mother charan kaur) ਨੇ ਨਵੀਨਤਮ ਤਕਨੀਕ ਆਈ.ਵੀ.ਐਫ. IVF ਦੇ ਜਰੀਏ ਮਾਂ ਬਣੀ ਹੈ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਤੋਂ ਬਾਅਦ ਉਸ ਦੇ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਸੀ।

ਇਸ ਕਾਰਨ ਉਸ ਦੀ ਮਾਤਾ ਚਰਨ ਕੌਰ ਆਈ.ਵੀ.ਐਫ. ਰਾਹੀਂ ਬੱਚਾ ਪੈਦਾ ਕਰਨ ਦਾ ਸੋਚਿਆ ਸੀ।  ਮੀਡੀਆ ਨੇ ਗਾਇਕ ਦੇ ਚਾਚਾ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿੱਚ ਨਵੀਂ ਜਾਨ ਆ ਰਹੀ ਹੈ।

Read More
{}{}