Sidhu Moosewala Birthday: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ।ਦੱਸ ਦੇਈਏ ਕਿ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ , ਇਸ ਮੌਕੇ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਅੱਜ ਹਰ ਕਿਸੇ ਦੀਆਂ ਅੱਖਾਂ ਨਮ ਹਨ। ਹਰ ਕੋਈ ਉਹਨਾਂ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ।
ਸਿੱਧੂ ਮੂਸੇਵਾਲਾ ਦਾ ਜਨਮ
ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਸੀ। ਉਹ ਇੱਕ ਮਸ਼ਹੂਰ ਭਾਰਤੀ ਗਾਇਕ, ਗੀਤਕਾਰ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਅਤੇ ਪੰਜਾਬੀ ਸਿਨੇਮਾ ਨਾਲ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਸਿੱਧੂ ਮੂਸੇਵਾਲਾ ਦੀ ਬੇਵਕਤ ਹੋਈ ਮੌਤ ਨੇ ਹਰ ਕਿਸੇ ਦੇ ਦਿਲ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰ ਅਤੇ ਫੈਨਜ਼ ਅਜੇ ਤੱਕ ਉਨ੍ਹਾਂ ਦੇ ਮੌਤ ਦੇ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ। ਸਿੱਧੂ ਮੂਸੇਵਾਲਾ ਨੇ ਗੀਤ-ਸੰਗੀਤ ਦੀ ਦੁਨੀਆਂ ਵਿੱਚ ਆਪਣਾ ਇੱਕ ਵੱਡਾ ਨਾਂ ਬਣਾ ਲਿਆ ਸੀ। ਉਹ ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਕੈਨੇਡਾ ਵਿੱਚ ਨੌਜਵਾਨਾਂ ਵਿੱਚ ਕਾਫੀ ਮਸ਼ਹੂਰ ਸੀ।
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਹੋ ਗਏ ਹਨ। ਅੱਜ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ, ਉਸ ਸਮੇਂ ਉਹ ਸਿਰਫ 28 ਸਾਲ ਦੇ ਸਨ। ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਅਤੇ ਸੰਗੀਤ ਦੇ ਦਮ 'ਤੇ ਛੋਟੀ ਉਮਰ 'ਚ ਹੀ ਕਾਫੀ ਨਾਮ ਕਮਾਇਆ। ਹੁਣ ਤੱਕ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ।
ਮਾਪਿਆਂ ਦਾ ਇਕਲੌਤਾ ਬੱਚਾ
ਸਿੱਧੂ ਮੂਸੇਵਾਲਾ ਦੀ ਮਾਤਾ ਦਾ ਨਾਮ ਚਰਨ ਕੌਰ ਅਤੇ ਪਿਤਾ ਦਾ ਨਾਮ ਬਲਕੌਰ ਸਿੰਘ ਹੈ ਅਤੇ ਉਹ ਆਪਣੀ ਮਾਤਾ ਅਤੇ ਪਿਤਾ ਨੂੰ ਬਹੁਤ ਪਿਆਰ ਕਰਦੇ ਸਨ। ਉਹ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ।
ਇਹ ਵੀ ਪੜ੍ਹੋ: Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ
ਕਰੀਅਰ ਦੀ ਸ਼ੁਰੂਆਤ
ਸਿੱਧੂ ਮੂਸੇਵਾਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕ ਵਜੋਂ ਨਹੀਂ ਬਲਕਿ ਇੱਕ ਗੀਤਕਾਰ ਵਜੋਂ ਕੀਤੀ ਸੀ। ਇਸ ਮਸ਼ਹੂਰ ਗੀਤ ਦਾ ਨਾਂ ਲਾਈਸੈਂਸ ਹੈ, ਜਿਸ ਨੂੰ ਪੰਜਾਬੀ ਗਾਇਕ ਨਿੰਜਾ ਨੇ ਗਾਇਆ ਹੈ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਪਹਿਲੀ ਵਾਰ ਜ਼ੀ ਵੇਗਨ ਰਾਹੀਂ ਗਾਇਕ ਵਜੋਂ ਸਭ ਦੇ ਸਾਹਮਣੇ ਆਏ। ਹਾਲਾਂਕਿ, ਸਿੱਧੂ ਮੂਸੇਵਾਲਾ ਨੂੰ ਸਭ ਤੋਂ ਵੱਧ ਪਛਾਣ ਆਪਣੇ ਮਸ਼ਹੂਰ ਗੀਤ ਸੋ ਹਾਈ ਤੋਂ ਮਿਲੀ। ਸਿੱਧੂ ਦੇ ਇਸ ਟ੍ਰੈਕ ਨੂੰ ਦੁਨੀਆ ਭਰ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ।
ਇਸ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਰਾਤੋ-ਰਾਤ ਚਮਕਦਾ ਸਿਤਾਰਾ ਬਣ ਗਿਆ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਸੋ ਹਾਈ ਗੀਤ ਨੂੰ ਯੂਟਿਊਬ 'ਤੇ 477 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੀ ਗਾਇਕੀ ਦੀ ਵਿਲੱਖਣ ਸ਼ੈਲੀ ਨੂੰ ਦੇਸ਼ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਲੋਕਾਂ ਨੇ ਸਰਾਹਿਆ ਸੀ।