Mansa Court: ਮਾਨਸਾ ਦੀ ਅਦਾਲਤ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਆਧਾਰਿਤ ਬੀਬੀਸੀ ਚੈਨਲ ਵੱਲੋਂ ਬਣਾਈ ਗਈ ਦਸਤਾਵੇਜ਼ੀ 'ਤੇ ਪਾਬੰਦੀ ਲਗਾਉਣ ਲਈ ਅਪੀਲ ਕੀਤੀ ਗਈ ਸੀ। ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਐਡਵੋਕੇਟ ਸਤੇਂਦਰ ਪਾਲ ਸਿੰਘ ਮਿੱਤਲ ਪੇਸ਼ ਹੋਏ। ਅਦਾਲਤ ਵੱਲੋਂ ਨੋਟਿਸ 'ਤੇ ਬੀਬੀਸੀ ਚੈਨਲ ਵੱਲੋਂ ਲਿਖਤੀ ਜਵਾਬ ਦੇਣ ਲਈ 16 ਜੂਨ ਦੀ ਤਾਰੀਕ ਨਿਰਧਾਰਤ ਕੀਤੀ ਗਈ ਹੈ।
ਬੀਬੀਸੀ ਵੱਲੋਂ ਐਡਵੋਕੇਟ ਬਲਵੰਤ ਸਿੰਘ ਭਾਟੀਆ, ਐਡਵੋਕੇਟ ਗੁਰਦਾਸ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਬੀਬੀਸੀ ਵੱਲੋਂ ਬਣਾਈ ਗਈ ਦਸਤਾਵੇਜ਼ੀ 'ਤੇ ਪਾਬੰਦੀ ਲਗਾਉਣ ਲਈ ਮਾਣਯੋਗ ਅਦਾਲਤ ਵਿੱਚ ਦਾਇਰ ਅਰਜ਼ੀ 'ਤੇ ਅੱਜ ਸੁਣਵਾਈ ਹੋਈ ਅਤੇ ਅਸੀਂ ਮਾਣਯੋਗ ਅਦਾਲਤ ਨੂੰ ਇਸ ਦਾ ਜਵਾਬ ਦੇਣ ਦੀ ਅਪੀਲ ਕੀਤੀ ਹੈ, ਜਿਸ ਲਈ ਇਸ ਦਾ ਜਵਾਬ ਦੇਣ ਲਈ 16 ਜੂਨ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ।
ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਤੋਂ 16 ਜੂਨ ਤੱਕ ਜਵਾਬ ਮੰਗਿਆ ਹੈ। ਹਾਲਾਂਕਿ, ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ਨੇ 11 ਜੂਨ ਨੂੰ ਸਿੱਧੂ ਦੇ ਜਨਮਦਿਨ 'ਤੇ ਡਾਕੂਮੈਂਟਰੀ ਦੇ 2 ਐਪੀਸੋਡ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸਿੱਧੂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਦਰਅਸਲ 'ਚ ਬੀਬੀਸੀ ਚੈਨਲ ਨੇ ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ਤਿਆਰ ਕੀਤੀ ਹੈ। ਇਸ ਦੀ ਪਹਿਲਾਂ ਮੁੰਬਈ ਵਿੱਚ ਸਕ੍ਰੀਨਿੰਗ ਕੀਤੀ ਜਾਣੀ ਸੀ। ਜਿਵੇਂ ਹੀ ਸਿੱਧੂ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ 'ਤੇ ਇਤਰਾਜ਼ ਜਤਾਇਆ। ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ ਅਤੇ ਡਾਕੂਮੈਂਟਰੀ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ।
ਡਾਕੂਮੈਂਟਰੀ ਵਿੱਚ ਦੱਸੀ ਗਈ ਸਿੱਧੂ ਦੀ ਕਹਾਣੀ
ਇਸ ਦੌਰਾਨ ਬੀਬੀਸੀ ਨੇ ਸਿੱਧੂ ਮੂਸੇਵਾਲਾ 'ਤੇ ਬਣੀ ਦਸਤਾਵੇਜ਼ੀ "ਦ ਕਿਲਿੰਗ ਕਾਲ" ਦੇ 2 ਐਪੀਸੋਡ ਜਾਰੀ ਕੀਤੇ ਹਨ। ਇਹ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਇਤਰਾਜ਼ ਦੇ ਬਾਵਜੂਦ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਇੱਕ ਅਰਜ਼ੀ ਵੀ ਦਾਇਰ ਕੀਤੀ ਹੈ, ਜਿਸਦੀ ਸੁਣਵਾਈ 12 ਜੂਨ ਨੂੰ ਮਾਨਸਾ ਅਦਾਲਤ ਵਿੱਚ ਹੋਣੀ ਹੈ।
ਇਹ ਵੀ ਪੜ੍ਹੋ : Bharat Bhushan Ashu: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਝਟਕਾ; ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ